02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਾਮਚੁਰਾਸੀ ਦਾ ਕੱਪੜਾ ਵਪਾਰੀ ਭੇਦਭਰੀ ਹਾਲਤ ’ਚ ਲਾਪਤਾ

ਅਜੀਤ ਡੈਸਕ 01-08-2026
ਸ਼ਾਮਚੁਰਾਸੀ (ਹੁਸ਼ਿਆਰਪੁਰ), 31 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਦੇ ਰਹਿਣ ਵਾਲੇ ਅਤੇ ਮੁੱਖ ਬਾਜ਼ਾਰ ਵਿਚ ਕੱਪੜੇ ਦੀ ਦੁਕਾਨ ਚਲਾਉਣ ਵਾਲੇ ਸੁਰਿੰਦਰ ਪਾਲ ਸ਼ਿੰਦਾ ਦੇ ਅਚਾਨਕ ਲਾਪਤਾ ਹੋ ਜਾਣ ਦੀ ਖ਼ਬਰ ਨਾਲ ਇਲਾਕੇ ਵਿਚ ਚਿੰਤਾ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਨਗਰ ਕੌਂਸਲ ਸ਼ਾਮਚੁਰਾਸੀ ਦੇ ਕੌਂਸਲਰ ਦਲਜਿੰਦਰ ਸੋਹਲ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਸੁਰਿੰਦਰ ਪਾਲ ਸ਼ਿੰਦਾ ਬੀਤੀ ਰਾਤ ਕਰੀਬ 8 ਤੋਂ 9 ਵਜੇ ਦੇ ਦਰਮਿਆਨ ਹਰ ਰੋਜ਼ ਦੀ ਤਰ੍ਹਾਂ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਘਰੋਂ ਨਿਕਲੇ ਸਨ,ਪਰ ਦੇਰ ਰਾਤ ਤੱਕ ਵਾਪਸ ਨਹੀਂ ਪਰਤੇ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਰਿਸ਼ਤੇਦਾਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕਾਫ਼ੀ ਭਾਲ ਕੀਤੀ ਗਈ, ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਘਟਨਾ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ’ਚ ਭੇਤਭਰੀ ਹਾਲਤ ’ਚ ਮੌਤ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਚੋਣਾਂ ਦਾ ਵਜਾਇਆ ‘ਬਿਗੁਲ’ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।