02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 510.10 ਮੀਟਰ ਪਹੁੰਚਿਆ

ਅਜੀਤ ਡੈਸਕ 01-08-2026
ਸ਼ਾਹਪੁਰ ਕੰਢੀ (ਪਠਾਨਕੋਟ), 31 ਜੁਲਾਈ (ਰਣਜੀਤ ਸਿੰਘ)-ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਤੇ ਚੰਮੇਰਾ ਡੈਮ ਤੋਂ ਆ ਰਹੇ ਪਾਣੀ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੱਜ ਇਹ ਪੱਧਰ 510.10 ਮੀਟਰ ਤੱਕ ਪਹੁੰਚ ਗਿਆ। ਚੰਮੇਰਾ ਡੈਮ ਤੇ ਬਰਸਾਤੀ ਨਾਲਿਆਂ ਰਾਹੀਂ 57167 ਕਿਊਸਿਕ ਪਾਣੀ ਰਣਜੀਤ ਸਾਗਰ ਡੈਮ ਦੀ ਝੀਲ ਅੰਦਰ ਆ ਰਿਹਾ ਹੈ। ਰਣਜੀਤ ਸਾਗਰ ਡੈਮ ਦੇ ਦੋ ਯੂਨਿਟ ਚਲਾ ਕੇ 280 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ, ਜਿਸ ਨਾਲ 10455 ਕਿਊਸਿਕ ਪਾਣੀ ਸ਼ਾਹਪੁਰ ਕੰਢੀ ਡੈਮ ਦੀ ਝੀਲ ਅੰਦਰ ਆ ਰਿਹਾ ਹੈ। ਸ਼ਾਹਪੁਰ ਕੰਢੀ ਡੈਮ ਦੀ ਝੀਲ ਦਾ ਪੱਧਰ 401.20 ਮੀਟਰ ਤੱਕ ਪਹੁੰਚ ਗਿਆ ਹੈ। ਸ਼ਾਹਪੁਰ ਕੰਢੀ ਡੈਮ ਤੋਂ 9150 ਕਿਊਸਿਕ ਪਾਣੀ ਮਾਧੋਪੁਰ ਹਾਈਡਲ ਨੂੰ ਛੱਡਿਆ ਜਾ ਰਿਹਾ ਹੈ। ਮਾਧੋਪੁਰ ਹਾਈਡਲ ਤੋਂ 5342 ਕਿਊਸਿਕ ਪਾਣੀ ਯੂ.ਬੀ.ਡੀ.ਸੀ. ਨਹਿਰ ਨੂੰ, 6908 ਕਿਊਸਿਕ ਪਾਣੀ ਐਮ.ਬੀ. ਲਿੰਕ ਨੂੰ, ਕਸ਼ਮੀਰ ਕੈਨਾਲ ਨੂੰ 200 ਕਿਊਸਿਕ ਪਾਣੀ ਅਤੇ ਇਸਲਾਮਪੁਰ ਨਹਿਰ ਨੂੰ ਕੇਵਲ 60 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਨਰਜੀਤ ਸਿੰਘ ਗੋਲਡੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।