02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਨਰਜੀਤ ਸਿੰਘ ਗੋਲਡੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) , 31 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅੱਜ ਸ਼ਹੀਦ ਊਧਮ ਸਿੰਘ ਦੇ ਬੁੱਤ ਅਤੇ ਸ਼ਹੀਦ ਦੇ ਘਰ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆ ਨੂੰ ਸ਼ਹੀਦ ਵੱਲੋ ਦਿਖਾਏ ਗਏ ਨੇਕੀ ਦੇ ਰਸਤੇ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਗੋਲਡੀ ਨੇ ਸੰਗਤਾਂ ਨੂੰ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਲੌਂਗੋਵਾਲ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੋਕੇ ਰਵਿੰਦਰ ਸਿੰਘ ਚੀਮਾ ਸਾਬਕਾ ਵਾਇਸ ਚੇਅਰਮੈਨ ਮੰਡੀ ਬੋਰਡ ਪੰਜਾਬ,ਖੁਸਪਾਲ ਸਿੰਘ ਬੀਰਕਲਾ, ਕੇਸਰ ਸਿੰਘ ਢੋਟ ਆਦਿ ਵੀ ਹਾਜ਼ਰ ਸਨ
ਪਿਛਲੀ ਖ਼ਬਰ ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 510.10 ਮੀਟਰ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।