02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਸ਼ਰਧਾਂਜਲੀ ਭੇਟ

ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੱਜ ਸ਼ਹੀਦ ਊਧਮ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਸ਼ਹੀਦ ਵੱਲੋਂ ਦਿਖਾਏ ਗਏ ਨੇਕੀ ਦੇ ਰਸਤੇ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਗੁਰਚਰਨ ਸਿੰਘ ਧਾਲੀਵਾਲ,ਚਮਕੌਰ ਸਿੰਘ ਸਰਪੰਚ,ਮਾਸਟਰ ਦਲਜੀਤ ਸਿੰਘ,ਦਰਸ਼ਨ ਸਿੰਘ ਮੌਰਾਵਾਲੀ,ਨਰੇਸ ਜਿੰਦਲ, ਸੰਦੀਪ ਸਿੰਘ ਦਿਉਸੀ ਅਤੇ ਸੋਹਨ ਸਿੰਘ ਭੰਗੂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਨਮਿਤ ਸ਼ਰਧਾਂਜਲੀ ਸਮਾਗਮ ’ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ... ਅਗਲੀ ਖ਼ਬਰ ਵਿਨਰਜੀਤ ਸਿੰਘ ਗੋਲਡੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।