02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ-ਰੰਧਾਵਾ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਕਰੀਬ ਸਵਾ ਸਾਲ ਤੋਂ ਬੰਦ ਰੱਖੇ ਗਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਹੱਦ ਪਾਰ ਕਰਨ ਦਾ ਰਸਤਾ ਨਹੀਂ, ਸਗੋਂ ਕਰੋੜਾਂ ਸਿੱਖ ਸ਼ਰਧਾਲੂਆਂ ਦੀ ਆਸਥਾ, ਇਤਿਹਾਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਉਨ੍ਹਾਂ ਦੇ ਆਧਿਆਤਮਿਕ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਕਰਤਾਰਪੁਰ ਲਾਂਘੇ ਨੂੰ ਜਲਦ ਤੋਂ ਜਲਦ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰ ਸਕਣ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸਪੋਰਟ ਜਮ੍ਹਾਂ ਕਰਵਾਉਣ- ਜਥੇਦਾਰ ਤਲਵੰਡੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਨਮਿਤ ਸ਼ਰਧਾਂਜਲੀ ਸਮਾਗਮ ’ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।