02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬਾਪੂ ਤਰਸੇਮ ਸਿੰਘ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ

ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਉਨ੍ਹਾਂ ਦੀ ਜਨਮ ਭੂਮੀ ਅਤੇ ਪਵਿੱਤਰ ਧਰਤੀ ਊਧਮ ਸਿੰਘ ਵਾਲਾ (ਸੁਨਾਮ) ਵਿਖੇ ਮਹਾਨ ਸ਼ਹੀਦ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਸਮੁੱਚੀ ਜ਼ਿਲ੍ਹਾ ਸੰਗਰੂਰ ਜੱਥੇਬੰਦੀ ਸਮੇਤ ਆਈ.ਟੀ.ਆਈ. ਚੌਂਕ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕਰਕੇ ਉਨ੍ਹਾਂ ਦੇ ਮਹਾਨ ਬਲਿਦਾਨ ਨੂੰ ਨਮਨ ਕੀਤਾ। ਇਸ ਮੌਕੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ, ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਕੀਰਤ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਲਖਮੀਰਵਾਲਾ, ਹਰਮਨਜੀਤ ਸਿੰਘ (ਡਿੱਕੀ) ਜੈਂਜੀ, ਕੁਲਵੰਤ ਸਿੰਘ ਕਲਕੱਤਾ, ਕੁਲਦੀਪ ਸਿੰਘ ਛਾਜਲੀ ਅਤੇ ਕਰਮਜੀਤ ਸਿੰਘ ਸੁਨਾਮੀ ਸਮੇਤ ਪਾਰਟੀ ਦੇ ਅਹੁਦੇਦਾਰਾਂ, ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ./ਪੀ.ਸੀ.ਟੀ.ਸੀ.ਐੱਲ. ਦੇ ਸੀ.ਐਮ.ਡੀ. ਵਲੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਤੇ 66 ਕੇ.ਵੀ. ਗਰਿੱਡ ਸਬ-ਸਟੇ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸਪੋਰਟ ਜਮ੍ਹਾਂ ਕਰਵਾਉਣ- ਜਥੇਦਾਰ ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।