02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੰਦੀ ਛੋੜ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਗਵਾਲੀਅਰ ਵਿਖੇ ਤਿੰਨ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਉਲੀਕਿਆ

ਅਜੀਤ ਡੈਸਕ 01-08-2026
ਗਵਾਲੀਅਰ (ਮੱਧ ਪ੍ਰਦੇਸ਼), 31 ਜੁਲਾਈ (ਅਜੀਤ ਬਿਊਰੋ)- ਬੰਦੀ ਛੋੜ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਵਿਖੇ ਤਿੰਨ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਵਿਅਕਤੀਆਂ ਦੇ ਗਿਆਨ, ਹੁਨਰ ਅਤੇ ਪੇਸ਼ੇਵਰ ਸਮਰੱਥਾ ਵਿਚ ਵਾਧਾ ਕਰਨਾ ਹੈ।ਪ੍ਰੋਗਰਾਮ ਵਿਚ ਕਾਰ ਸੇਵਾ ਖਡੂਰ ਸਾਹਿਬ ਸੰਸਥਾ ਅਧੀਨ ਗਵਾਲੀਅਰ ਵਿਖੇ ਚਲ ਰਹੇ ਚਾਰ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ । ਅਰੰਭਤਾ ਵੇਲੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਮੇਂ ਦੇ ਨਾਲ ਨਵੀਆਂ ਤਕਨੀਕਾਂ ਅਤੇ ਸਿੱਖਿਆ ਦੇ ਆਧੁਨਿਕ ਢੰਗਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਮਰਜੀਤ ਸਿੰਘ (ਪ੍ਰਿੰਸੀਪਲ ਨਿਸ਼ਾਨ- ਏ- ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ) ਨੇ ਆਪਣੇ ਸੰਬੋਧਨ ਵਿਚ ਨਵੀਂ ਸਿੱਖਿਆ ਪ੍ਰਣਾਲੀ ਅਨੁਸਾਰ ਬੱਚਿਆਂ ਨੂੰ ਪੜ੍ਹਾਉਣ ’ਤੇ ਜ਼ੋਰ ਦਿੱਤਾ ਅਤੇ ਬੱਚਿਆਂ ਅਤੇ ਅਧਿਆਪਕਾਂ ਵਿਚ ਆਪਸੀ ਵਿਚਾਰ ਅਤੇ ਤਾਲਮੇਲ ਦੇ ਪੱਖ ਦੀ ਗੱਲ ਕੀਤੀ । ਸਟੇਜ ਦਾ ਸੰਚਾਲਨ ਲਖਵਿੰਦਰ ਸਿੰਘ ਪ੍ਰਿੰਸੀਪਲ ਨੇ ਕੀਤਾ। ਇਸ ਪ੍ਰੋਗਰਾਮ ਵਿਚ ਸੁਰਿੰਦਰ ਪਾਲ ਸਿੰਘ ਗਵਾਲੀਅਰ, ਸਰਵਜੀਤ ਸਿੰਘ ਗਿਆਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰੀ ਭਰੀ । ਪ੍ਰੋਗਰਾਮ ਦੀ ਸਲਾਘਾ ਕਰਦਿਆਂ ਅਧਿਆਪਕਾਂ ਨੂੰ ਸਮੇਂ ਦੇ ਹਾਣ ਦਾ ਬਣਦਿਆਂ ਨਵਾਂ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਅਖੀਰ ਵਿਚ ਪ੍ਰਿੰਸੀਪਲ ਭਾਈ ਵਰਿਆਮ ਸਿੰਘ ( ਨਿਸ਼ਾਨ -ਏ -ਸਿੱਖੀ ਖਡੂਰ ਸਾਹਿਬ) ਨੇ ਸਮੂਹ ਸੰਗਤ ਦਾ ਧੰਨਵਾਦ ਕਰਦੇ ਹੋਏ ਅਧਿਆਪਕਾਂ ਨੂੰ ਇਹ ਸੇਧ ਦਿੱਤੀ ਕਿ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਨਾਲ ਇਸ ਗਿਆਨ ਨੂੰ ਬੱਚਿਆਂ ਦੇ ਨਾਲ ਸਾਂਝਾ ਕਰਨ ਦੀ ਵੀ ਜਰੂਰਤ ਹੈ।
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਵਿਕਾਸ ਲਈ ਖਰਚੇ 4485 ਕਰੋੜ ਰੁਪਏ- ਤਰੁਣ ਚੁੱਘ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਿਆ-ਮੀਤ ਹੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।