02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਐੱਸ. ਸੀ. ਓ. ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦੇ ਸਕਦਾ ਹੈ ਪਾਕਿਸਤਾਨ

ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਅਗਲੇ ਸਾਲ ਰਾਜਧਾਨੀ ਇਸਲਾਮਾਬਾਦ ’ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇ ਸਕਦਾ ਹੈ। ਪਾਕਿ ਦਾ ਕਹਿਣਾ ਹੈ ਕਿ ਸਾਰੇ ਮੈਂਬਰਾਂ ਨੂੰ ਸਥਾਪਿਤ ਪ੍ਰੋਟੋਕਾਲ ਅਨੁਸਾਰ ਸੱਦਾ ਪੱਤਰ ਭੇਜੇ ਜਾਣਗੇ। ਐੱਸ. ਸੀ. ਓ. ਸੰਮੇਲਨ ‘ਚ ਆਮ ਤੌਰ ‘ਤੇ ਮੈਂਬਰ ਦੇਸ਼ਾਂ ਦੇ ਮੁਖੀ ਸ਼ਾਮਿਲ ਹੁੰਦੇ ਹਨ। ਹਾਲਾਂਕਿ, ਇਸ ਸੰਮੇਲਨ ‘ਚ ਕਈ ਵਾਰ ਮੈਂਬਰ ਦੇਸ਼ਾਂ ਦੇ ਹੋਰ ਮੰਤਰੀ ਅਤੇ ਅਧਿਕਾਰੀ ਵੀ ਹਿੱਸਾ ਲੈ ਚੁਕੇ ਹਨ। ਭਾਰਤ ਨੇ ਪਾਕਿ ‘ਚ ਹੋਣ ਵਾਲੇ ਐੱਸ. ਸੀ. ਓ. ਸੰਮੇਲਨ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਹੈ। ਹਾਲਾਂਕਿ, ਮੌਜੂਦਾ ਸਥਿਤੀ ਤੇ ਦੁਵੱਲੇ ਸੰਬੰਧਾਂ ਨੂੰ ਵੇਖਦੇ ਹੋਏ ਇਹ ਬਹੁਤ ਘੱਟ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਪਾਕਿ ਦਾ ਦੌਰਾ ਕਰਨਗੇ। ਲੰਘੇ ਦਿਨ ਪਾਕਿ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਵੀ ਪੁਸ਼ਟੀ ਕੀਤੀ ਸੀ ਕਿ ਸੰਮੇਲਨ ਲਈ ਸਾਰੇ ਐੱਸ. ਸੀ. ਓ. ਮੈਂਬਰ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਭੇਜੇ ਜਾਣਗੇ ਤੇ ਸੱਦਾ ਪੱਤਰ ਭੇਜਣਾ ਮੇਜ਼ਬਾਨ ਦੇਸ਼ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਕਰਦਾਤਿਆਂ ਲਈ ਆਖਰੀ ਮੌਕੇ ਵਜੋਂ ਤਰੀਕ ਵਧਾਈ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।