02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਾਂਗਰਸ ਕੋਲ ਚੋਣਾਂ ਲੜਨ ਲਈ ਉਮੀਦਵਾਰ ਨਹੀਂ, ਪਰ ਦਰਜਨ ਦੇ ਕਰੀਬ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਰੂਰ ਘੁੰਮ ਰਹੇ ਨੇ -ਬਲਤੇਜ ਪੰਨੂ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਾਂਗਰਸ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਕੋਲ ਚੋਣਾਂ ਲੜਨ ਲਈ ਉਮੀਦਵਾਰ ਨਹੀਂ ਪਰ ਦਰਜਨ ਦੇ ਕਰੀਬ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਰੂਰ ਘੁੰਮ ਰਹੇ ਹਨ। ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟ, ਉਲਝਣ ਅਤੇ ਲੀਡਰਸ਼ਿਪ ਦੇ ਸੰਕਟ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ‘ਆਪ’ ਵਿਧਾਇਕਾਂ ਬਾਰੇ ਝੂਠੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਸੰਘਰਸ਼ਾਂ ਵਿਚ ਰੁੱਝੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਲਕੁਲ ਸਹੀ ਭਵਿੱਖਬਾਣੀ ਕੀਤੀ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵਿਰੋਧੀ ਧਿਰਾਂ ਆਪਣਾ ਸਿਆਸੀ ਸੰਤੁਲਨ ਗੁਆ ਬੈਠਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਹਾਲਤ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਇਸ ਦੇ ਆਗੂ ਲੋਕ ਮੁੱਦੇ ਚੁੱਕਣ ਦੀ ਬਜਾਏ ਇੱਕ-ਦੂਜੇ ਨਾਲ ਲੜਨ ਵਿੱਚ ਮਸਰੂਫ ਹਨ।
ਪਿਛਲੀ ਖ਼ਬਰ ਸੀ.ਜੇ.ਪੀ. ਦੇ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਸੰਸਦ ’ਚ ਆਪਣਾ ਪੱਖ ਰੱਖਣ ਦੀ ਮੰਗ ਕਿਹਾ, ਹਰ... ਅਗਲੀ ਖ਼ਬਰ ਆਈ.ਐੱਸ.ਆਈ. ਦੇ ਇਸ਼ਾਰੇ ’ਤੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਗਰੋਹ ਦੇ 4 ਮੈਂਬਰ ਕਾਬੂ ਹਫਤਾ ਪਹਿਲਾਂ ਸੁੱਟਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।