02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਹਿਲਾਂ ਦਾਖ਼ਲਾ ਲੈ ਚੁੱਕੇ ਵਿਦਿਆਰਥੀਆਂ ’ਤੇ ਕੈਨੇਡਾ ਸਰਕਾਰ ਵਲੋਂ ਨਵੇਂ ਨਿਯਮ ਲਾਗੂ ਕਰਨਾ ਬੇਇਨਸਾਫ਼ੀ-ਸੁਨੀਲ ਜਾਖੜ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਸੰਦੀਪ ਕੁਮਾਰ ਮਾਹਨਾ) -ਕੈਨੇਡਾ ਸਰਕਾਰ ਵਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀ. ਜੀ. ਡਬਲਿਊ. ਪੀ.) ਦੇ ਨਿਯਮਾਂ ਵਿਚ ਕੀਤੀਆਂ ਤਾਜ਼ਾ ਤਬਦੀਲੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਸ ਫ਼ੈਸਲੇ ਕਾਰਨ ਪੰਜਾਬ ਸਮੇਤ ਭਾਰਤ ਦੇ ਸੈਂਕੜੇ ਵਿਦਿਆਰਥੀ ਅਨਿਸ਼ਚਿਤਤਾ, ਮਾਨਸਿਕ ਦਬਾਅ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੂਟਨੀਤਿਕ ਪੱਧਰ ’ਤੇ ਕੈਨੇਡਾ ਸਰਕਾਰ ਕੋਲ ਉਠਾ ਕੇ ਪ੍ਰਭਾਵਿਤ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਏ। ਸੁਨੀਲ ਜਾਖੜ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਦਾਖ਼ਲਾ ਲਿਆ, ਉਨ੍ਹਾਂ ਨੇ ਉਸ ਸਮੇਂ ਲਾਗੂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨੀਤੀ ਨੂੰ ਧਿਆਨ ਵਿਚ ਰੱਖ ਕੇ ਆਪਣੀ ਪੜ੍ਹਾਈ ਅਤੇ ਭਵਿੱਖ ਦੀ ਯੋਜਨਾ ਬਣਾਈ ਸੀ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਲੱਖਾਂ ਰੁਪਏ ਖਰਚ ਕਰਕੇ ਅਤੇ ਆਪਣਾ ਭਵਿੱਖ ਦਾਅ ’ਤੇ ਲਗਾ ਕੇ ਇਹ ਫ਼ੈਸਲਾ ਕੀਤਾ ਸੀ। ਹੁਣ ਪੜ੍ਹਾਈ ਦੌਰਾਨ ਹੀ ਨਿਯਮਾਂ ਵਿਚ ਤਬਦੀਲੀ ਕਰ ਦੇਣ ਨਾਲ ਉਨ੍ਹਾਂ ਦੇ ਕਰੀਅਰ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਪਿਛਲੀ ਖ਼ਬਰ ਸਾਬਕਾ ਫ਼ੌਜ ਮੁਖੀ ਜਨਰਲ ਵਿਸ਼ਵ ਨਾਥ ਸ਼ਰਮਾ ਦਾ ਦਿਹਾਂਤ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।