02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਦੇ ਹਿੱਤਾਂ ਲਈ ਸਾਰੀਆਂ ਪੰਜਾਬੀ ਪੱਖੀ ਤਾਕਤਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ ਕਿਹਾ, ਅਗਲੇ ਇਕ ਦੋ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਵੇਗੀ

ਨਡਾਲਾ (ਕਪੂਰਥਲਾ), 1 ਅਗਸਤ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਇਕ ਵਿਸ਼ਾਲ ਲੋਕ ਮਿਲਣੀ ਕਰਵਾਈ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਕਈ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਅਜੀਤ ਡੈਸਕ 02-08-2026

ਨਡਾਲਾ (ਕਪੂਰਥਲਾ), 1 ਅਗਸਤ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਇਕ ਵਿਸ਼ਾਲ ਲੋਕ ਮਿਲਣੀ ਕਰਵਾਈ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਕਈ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਸੂਬੇ ਦੇ ਹਿੱਤਾਂ ਲਈ ਸਾਰੀਆਂ ਪੰਜਾਬ ਪੱਖੀ ਤਾਕਤਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੇਪਰ ਲੀਕ ਹੋਣ ਦੇ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘਾ ਤੁਰੰਤ ਖੋਲਿਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇਕ-ਦੋ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵਿਧਾਨ ਸਭਾ ਚੋਣਾਂ ਲਈ 30 ਤੋਂ 35 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਤੋਂ ਚੋਣ ਲੜਨ ਲਈ ਹਾਜ਼ਰ ਲੋਕਾਂ ਤੋਂ ਪ੍ਰਵਾਨਗੀ ਮੰਗੀ, ਜਿਸ ਨੂੰ ਹਾਜ਼ਰ ਸੰਗਤਾਂ ਨੇ ਭਰਵਾਂ ਸਮਰਥਨ ਦਿੰਦਿਆਂ ਮਨਜ਼ੂਰੀ ਦਿੱਤੀ। ਲੋਕ ਮਿਲਣੀ ਨੂੰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ, ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਅਜੈਪਾਲ ਸਿੰਘ ਮੀਰਾਂਕੋਟ, ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੋਤ ਕੌਰ ਸਿੱਧੂ, ਦਲਜਿੰਦਰਬੀਰ ਸਿੰਘ ਵਿਰਕ ਪ੍ਰਧਾਨ ਅੰਮਿ੍ਤਸਰ ਦਿਹਾਤੀ, ਮਨਿੰਦਰ ਸਿੰਘ ਧੁੰਨਾ ਪ੍ਰਧਾਨ ਸ਼ਹਿਰੀ ਅੰਮਿ੍ਤਸਰ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਮੁੱਦੋਵਾਲ, ਪ੍ਰੋ. ਜਸਵੰਤ ਸਿੰਘ ਬੇਗੋਵਾਲ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਕਰਮਜੀਤ ਸਿੰਘ ਗੋਲਡੀ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਵਿਜੋਲਾ, ਸਰਕਲ ਪ੍ਰਧਾਨ ਨਡਾਲਾ ਡਾ. ਨਰਿੰਦਰ ਬਾਵਾ, ਅਵਤਾਰ ਸਿੰਘ ਮੁਲਤਾਨੀ, ਕੁਲਵਿੰਦਰ ਸਿੰਘ ਕਾਨੂੰਗੋ, ਸਰਕਲ ਪ੍ਰਧਾਨ ਬੇਗੋਵਾਲ ਰਜਿੰਦਰ ਸਿੰਘ, ਐੱਮ.ਸੀ ਵਿਕਰਮਜੀਤ ਸਿੰਘ, ਐੱਮ.ਸੀ. ਦਲਜੀਤ ਸਿੰਘ, ਰਣਧੀਰ ਸਿੰਘ ਧੀਰਾ, ਇੰਦਰਜੀਤ ਸਿੰਘ ਢਿਲਵਾਂ, ਓਾਕਾਰ ਸਿੰਘ ਢਿਲਵਾਂ, ਰਜਿੰਦਰ ਸਿੰਘ ਜੈਦ, ਬੀਬੀ ਦਲਜੀਤ ਕੌਰ, ਸਾਬਕਾ ਚੇਅਰਮੈਨ ਰਣਜੀਤ ਸਿੰਘ, ਪਲਵਿੰਦਰ ਸਿੰਘ ਬੰਟੀ ਮਿਆਣੀ, ਜਸਪਾਲ ਸਿੰਘ ਪੱਡਾ, ਕੁਲਵਿੰਦਰ ਸਿੰਘ ਸਹਿਗਲ, ਸਾਬਕਾ ਡੀ.ਐਸ.ਪੀ. ਸੁਰਿੰਦਰ ਸਿੰਘ ਪਲਵਿੰਦਰ ਸਿੰਘ ਹਮੀਰਾ, ਬਲਜੀਤ ਸਿੰਘ ਹਮੀਰਾ, ਗਰੀਬ ਸਿੰਘ ਰਾਏਪੁਰ ਰਾਈਆਂ, ਪਲਵਿੰਦਰ ਸਿੰਘ ਬੰਟੀ ਸਰੂਪਵਾਲ, ਗੁਰਦੀਪ ਸਿੰਘ ਟਾਂਡੀ, ਜਰਨੈਲ ਸਿੰਘ ਟਾਂਡੀ ਕੁਲਦੀਪ ਸਿੰਘ ਠੂਣੀਆਂ, ਸਰਪੰਚ ਹਸੂਵਾਲ ਸੁਖਜਿੰਦਰ ਸਿੰਘ, ਸਾਬਕਾ ਸਰਪੰਚ ਰਾਜਨ ਸਿੰਘ ਹਬੀਬਵਾਲ, ਮਹਿਮਦਪੁਰ ਤੋਂ ਸੂਰਤ ਸਿੰਘ, ਜਥੇਦਾਰ ਅਜੀਤ ਸਿੰਘ, ਲਖਵਿੰਦਰ ਸਿੰਘ ਖ਼ਾਲਸਾ, ਨੰਬਰਦਾਰ ਸੁਰਿੰਦਰ ਸਿੰਘ, ਜਸਵੀਰ ਨੀਟਾ, ਬਿਕਰਮ ਸਿੰਘ, ਜੋਗਿੰਦਰ ਸਿੰਘ, ਰਘਬੀਰ ਸਿੰਘ, ਅਤੇ ਹੋਰ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਫਾਰਮੇਸੀ ਭਰਤੀ ਪ੍ਰੀਖਿਆ ਮੁੜ ਕਰਵਾਉਣ ਤੇ ਚਾਰ ਸਾਲਾਂ ਦੀਆਂ ਭਰਤੀਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਪੰਜਾਬ ਦੇ ਕੁੱਲ ਜੀ.ਐਸ.ਟੀ. ਮਾਲੀਏ ’ਚ 20 ਫ਼ੀਸਦੀ ਦਾ ਵਾਧਾ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।