02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਕਿਯੂ ਸਿੱਧੂਪੁਰ ਵਲੋਂ ਸੰਧਵਾਂ ਦੇ ਘਰ ਦਾ ਘਿਰਾਓ 5 ਨੂੰ-ਡੱਲੇਵਾਲ

ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਜਥੇਬੰਦੀ ਵਲੋਂ ਲੈਂਡ ਮੋਰਗੇਜ ਬੈਂਕ ਦੇ ਭ੍ਰਿਸ਼ਟ ਅਫਸਰਾਂ ਵਲੋਂਂ ਕਿਸਾਨਾਂ ਨਾਲ ਕੀਤੀਆਂ ਗਈਆਂ ਧੋਖਾਧੜੀਆਂ ਦੇ ਸਬੂਤ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰਸ਼ਾਸਨ ਵਲੋਂਂ ਪੀੜਤਾਂ ਨੂੰ ਇਨਸਾਫ ਦੇਣ ਦੀ ਬਜਾਏ ਆਪਣੀ ਅਫਸਰਸ਼ਾਹੀ ਨੂੰ ਬਚਾਉਣ ਵਾਸਤੇ ਹੀ ਹੱਥਕੰਡੇ ਵਰਤੇ ਗਏ ਹਨ, ਜਿਸ ਕਾਰਨ ਮਜ਼ਬੂਰੀ ਵੱਸ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਜਥੇਬੰਦੀ ਵਲੋਂਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ 5 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ ਜਿਸ ਸੰਬੰਧੀ ਪਿੰਡ ਪੱਧਰ ਤੱਕ ਤਿਆਰੀਆਂ ਨੂੰ ਹੋਰ ਵੀ ਪੁਖਤਾ ਕਰਨ ਲਈ ਜ਼ਿਲੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 02-08-2026
ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਜਥੇਬੰਦੀ ਵਲੋਂ ਲੈਂਡ ਮੋਰਗੇਜ ਬੈਂਕ ਦੇ ਭ੍ਰਿਸ਼ਟ ਅਫਸਰਾਂ ਵਲੋਂਂ ਕਿਸਾਨਾਂ ਨਾਲ ਕੀਤੀਆਂ ਗਈਆਂ ਧੋਖਾਧੜੀਆਂ ਦੇ ਸਬੂਤ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰਸ਼ਾਸਨ ਵਲੋਂਂ ਪੀੜਤਾਂ ਨੂੰ ਇਨਸਾਫ ਦੇਣ ਦੀ ਬਜਾਏ ਆਪਣੀ ਅਫਸਰਸ਼ਾਹੀ ਨੂੰ ਬਚਾਉਣ ਵਾਸਤੇ ਹੀ ਹੱਥਕੰਡੇ ਵਰਤੇ ਗਏ ਹਨ, ਜਿਸ ਕਾਰਨ ਮਜ਼ਬੂਰੀ ਵੱਸ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਜਥੇਬੰਦੀ ਵਲੋਂਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ 5 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ ਜਿਸ ਸੰਬੰਧੀ ਪਿੰਡ ਪੱਧਰ ਤੱਕ ਤਿਆਰੀਆਂ ਨੂੰ ਹੋਰ ਵੀ ਪੁਖਤਾ ਕਰਨ ਲਈ ਜ਼ਿਲੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐਸ.ਕੇ.ਐਮ. (ਗੈਰ-ਰਾਜਨੀਤਿਕ) ਵਲੋਂ 15 ਅਗਸਤ ਤੋਂ ਸ਼ ਹੀਦ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਥਾਨ ਖਨੌਰੀ ਬਾਰਡਰ ਤੋਂ ਦਿੱਲੀ ਦੇ ਜੰਤਰ ਮੰਤਰ ਮੈਦਾਨ ਲਈ ਪੈਦਲ ਯਾਤਰਾ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜੋ ਹੁਣ 15 ਦੀ ਬਜਾਇ 16 ਅਗਸਤ ਨੂੰ ਖਨੌਰੀ ਬਾਰਡਰ ਤੋਂ ਸ਼ੁਰੂ ਕੀਤਾ ਜਾਵੇਗਾ।ਇਸ ਮੌਕੇ ਕਿਸਾਨ ਆਗੂ ਸਪਿੰਦਰ ਸਿੰਘ ਬੱਗਾ, ਜਸਵਿੰਦਰ ਸਿੰਘ ਟਿਵਾਣਾ, ਜਗਵੀਰ ਸਿੰਘ ਸਿੱਧੂਪੁਰ, ਮਾਨ ਸਿੰਘ ਰਾਜਪੁਰਾ, ਜਗਦੀਪ ਸਿੰਘ ਪਟਿਆਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 18ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਅਗਲੀ ਖ਼ਬਰ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਏ.ਬੀ.ਵੀ.ਪੀ. ਵਲੋਂ ਸਿੱਖਿਆ ਮੰਤਰੀ ਬੈਂਸ ਦੇ ਘਰ ਸਾਹਮਣੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।