04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਟਿਆਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਕਚਹਿਰੀਆਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਸੰਬੰਧੀ ਐਸ.

ਪਟਿਆਲਾ ਦੇ ਕੋਰਟ ਕੰਪਲੈਕਸ ਦੀ ਪਾਰਕਿੰਗ ਦੀ ਜਾਂਚ ਕਰਦੀਆਂ ਹੋਈਆਂ ਪੁਲਿਸ ਟੀਮਾਂ। ਤਸਵੀਰ : ਪ੍ਰਭਨੂਰ ਸਿੰਘ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ 04-08-2026
ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਕਚਹਿਰੀਆਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਸੰਬੰਧੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਅਦਾਲਤ ਦੇ ਦਫ਼ਤਰ ’ਚ ਇਕ ਧਮਕੀ ਭਰੀ ਈ-ਮੇਲ ਆਈ ਸੀ ਜਿਸ ’ਚ ਲਿਖਿਆ ਗਿਆ ਸੀ ਕਿ ਕੋਰਟ ਵਾਲੀ ਇਮਾਰਤ ਦੇ ਵਿਚ ਇਕ ਬੰਬ ਫਿਟ ਕੀਤਾ ਗਿਆ ਹੈ। ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਕਈ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹਾ ਕੁੱਝ ਕਰ ਰਹੇ ਹਨ। ਪਟਿਆਲਾ ਸਾਈਬਰ ਕ੍ਰਾਈਮ ਦੀਆਂ ਟੀਮਾਂ ਇਸ ਪਾਸੇ ਲੱਗੀਆਂ ਹੋਈਆਂ ਹਨ ਕਿ ਇਹ ਈ-ਮੇਲ ਕਿਥੋਂ ਭੇਜੀ ਗਈ ਹੈ ਤੇ ਇਸ ਦੇ ਪਿੱਛੇ ਕੌਣ ਹੈ। ਅਦਾਲਤੀ ਕੰਪਲੈਕਸ ’ਚ ਪੁਲਿਸ ਵਲੋਂ ਤਲਾਸ਼ੀ ਲੈਣ ਤੋਂ ਬਾਅਦ ਫੇਰ ਸਾਰਾ ਕੁੱਝ ਆਮ ਵਾਂਗ ਹੀ ਹੋ ਗਿਆ।
ਪਿਛਲੀ ਖ਼ਬਰ ਹੁਸ਼ਿਆਰਪੁਰ ਭਾਜਪਾ ’ ਚ ਧੜੇਬੰਦੀ ਦਾ ਕਾਟੋ - ਕਲੇਸ਼ ਵਧਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਜਤਿੰਦਰ ਪਾਠਕ ਨੇ ਸੰਭਾਲਿਆ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦਾ ਅਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।