ਕੰਟੇਨਰ ਰਾਹੀਂ ਪਾਵਨ ਸਰੂਪ ਕੈਨੇਡਾ ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਪੱਤਰ
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਸਿੱਖੀ ਸੇਵਾ ਗੁਰਮਤਿ ਵਿਦਿਆਲਾ ਦੇ ਮੁਖੀ ਭਾਈ ਪਰਮਜੀਤ ਸਿੰਘ ਅਕਾਲੀ ਅਤੇ ਗਿਆਨੀ ਤੇਜਬੀਰ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੀ ਅਗਵਾਈ ਵਿਚ ਅੱਜ ਪੰਥਕ ਆਗੂਆਂ ਨੇ ਕੈਨੇਡਾ ਦੇ ਵੈਨਕੂਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵਲੋਂ ਜਥੇਦਾਰ ਦੇ ਨਾਂਅ ਭੇਜਿਆ ਇਕ ਸੁਝਾਅ ਰੂਪੀ ਸ਼ਿਕਾਇਤ ਪੱਤਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਵਲੋਂ ਮਰਯਾਦਾ ਦੇ ਉਲਟ ਪਿਛਲੇ ਦਿਨੀਂ ਪਾਵਨ ਸਰੂਪ ਸ਼ਿਪਿੰਗ ਕੰਟੇਨਰਾਂ ਰਾਹੀਂ ਕੈਨੇਡਾ ਭੇਜਣ ‘ਤੇ ਇਤਰਾਜ਼ ਪ੍ਰਗਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਉਕਤ ਸੁਝਾਅ ਪੱਤਰ ਪ੍ਰਾਪਤ ਕੀਤਾ।
ਅਜੀਤ ਡੈਸਕ
04-08-2026