04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਾਕਿ ਦੇ ਸੰਘੀ ਯੋਜਨਾ ਵਿਕਾਸ ਮੰਤਰੀ ਵਲੋਂ ਕਰਤਾਰਪੁਰ ਲਾਂਘੇ ਦਾ ਦੌਰਾ

ਅੰਮ੍ਰਿਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਯੋਜਨਾ ਵਿਕਾਸ ਅਤੇ ਵਿਸ਼ੇਸ਼ ਪਹਿਲਕਦਮੀਆਂ ਲਈ ਸੰਘੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਜ਼ਿਲ੍ਹਾ ਨਾਰੋਵਾਲ ਸਥਿਤ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ‘ਤੇ ਮੰਤਰੀ ਚੌਧਰੀ ਦਾ ਸਵਾਗਤ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.

ਅਜੀਤ ਡੈਸਕ 04-08-2026
ਅੰਮ੍ਰਿਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਯੋਜਨਾ ਵਿਕਾਸ ਅਤੇ ਵਿਸ਼ੇਸ਼ ਪਹਿਲਕਦਮੀਆਂ ਲਈ ਸੰਘੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਜ਼ਿਲ੍ਹਾ ਨਾਰੋਵਾਲ ਸਥਿਤ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ‘ਤੇ ਮੰਤਰੀ ਚੌਧਰੀ ਦਾ ਸਵਾਗਤ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਕਰਤਾਰਪੁਰ ਦੇ ਪ੍ਰਬੰਧਨ ਅਫ਼ਸਰ ਰਾਜਾ ਕਾਮਰਾਨ ਅਸਲਮ ਨੇ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰਜੀਤ ਸਿੰਘ ਵੀ ਮੌਜੂਦ ਸਨ। ਇੰਦਰਜੀਤ ਸਿੰਘ ਨੇ ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਘੀ ਮੰਤਰੀ ਅਤੇ ਉਨ੍ਹਾਂ ਦੇ ਨਾਲ ਆਏ ਅਮਲੇ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਦੀਵਾਨ ਅਸਥਾਨ, ਸਰੋਵਰ ਅਤੇ ਗੈਲਰੀਆਂ ਦਾ ਦੌਰਾ ਕੀਤਾ ਅਤੇ ਲੰਗਰ ਵੀ ਛਕਿਆ। ਉਨ੍ਹਾਂ ਕਰਤਾਰਪੁਰ ਲਾਂਘੇ ਦੇ ਜ਼ੀਰੋ ਪੁਆਇੰਟ ਦਾ ਵੀ ਦੌਰਾ ਕੀਤਾ। ਅਹਿਸਾਨ ਇਕਬਾਲ ਚੌਧਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਸ਼ਵ ‘ਚ ਸ਼ਾਂਤੀ, ਪਿਆਰ ਅਤੇ ਅੰਤਰ-ਧਰਮ ਸਦਭਾਵਨਾ ਦੀ ਸਭ ਤੋਂ ਉੱਤਮ ਮਿਸਾਲ ਹੈ।
ਪਿਛਲੀ ਖ਼ਬਰ ਅਮਰੀਕਾ ਪਾਕਿ ਵਿਰੁੱਧ ਗਲਤ ਜਾਣਕਾਰੀ ਫ਼ੈਲਾਉਣ ਦੀ ਕਰ ਰਿਹਾ ਕੋਸ਼ਿਸ਼-ਅਤਾਉੱਲਾ ਤਰਾਰ ਅਗਲੀ ਖ਼ਬਰ ਪਾਕਿ ’ਚ ਬੰਬ ਧਮਾਕੇ ਵਿਚ ਇਕ ਹੋਰ ਪ੍ਰਮੁੱਖ ਧਾਰਮਿਕ ਕੱਟੜਪੰਥੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।