04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਈ -20 ਪੈਟਰੋਲ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕਵਾਇਦ

ਨਵੀਂ ਦਿੱਲੀ,3 ਅਗਸਤ (ਜਗਤਾਰ ਸਿੰਘ)-ਈ-20 ਪੈਟਰੋਲ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ’ਚ ਜੁਟੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਉਹ ਮੰਗਲਵਾਰ ਨੂੰ 100 ਲੋਕਾਂ ਦੇ ਵਫ਼ਦ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਜਾਣਗੇ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ 2 ਲੱਖ 33ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਦਸਤਖ਼ਤ ਵਾਲੀ ਆਨਲਾਈਨ ਪਟੀਸ਼ਨ ਨੂੰ ਪ੍ਰਧਾਨ ਮੰਤਰੀ ਨੂੰ ਸੌਂਪਣ ਦੀ ਕੋਸ਼ਿਸ਼ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਇਸ ਮੁੱਦੇ ਬਾਰੇ ਮੁਲਾਕਾਤ ਕਰਨ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸਮਾਂ ਮੰਗਿਆ ਸੀ ਪਰ ਇਸ ਦਾ ਕੋਈ ਜਵਾਬ ਨਹੀਂ ਮਿਲਿਆ।

ਅਜੀਤ ਡੈਸਕ 04-08-2026
ਨਵੀਂ ਦਿੱਲੀ,3 ਅਗਸਤ (ਜਗਤਾਰ ਸਿੰਘ)-ਈ-20 ਪੈਟਰੋਲ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ’ਚ ਜੁਟੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਉਹ ਮੰਗਲਵਾਰ ਨੂੰ 100 ਲੋਕਾਂ ਦੇ ਵਫ਼ਦ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਜਾਣਗੇ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ 2 ਲੱਖ 33ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਦਸਤਖ਼ਤ ਵਾਲੀ ਆਨਲਾਈਨ ਪਟੀਸ਼ਨ ਨੂੰ ਪ੍ਰਧਾਨ ਮੰਤਰੀ ਨੂੰ ਸੌਂਪਣ ਦੀ ਕੋਸ਼ਿਸ਼ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਇਸ ਮੁੱਦੇ ਬਾਰੇ ਮੁਲਾਕਾਤ ਕਰਨ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸਮਾਂ ਮੰਗਿਆ ਸੀ ਪਰ ਇਸ ਦਾ ਕੋਈ ਜਵਾਬ ਨਹੀਂ ਮਿਲਿਆ। ਅਜਿਹੇ ਵਿਚ ਹੁਣ ਉਹ (ਕੇਜਰੀਵਾਲ) ਖ਼ੁਦ ਇੱਕ ਵਫ਼ਦ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਜਾ ਕੇ ਪਟੀਸ਼ਨ ਸੌਂਪਣ ਦੀ ਕੋਸ਼ਿਸ਼ ਕਰਨਗੇ ਅਤੇ ਲੋਕਾਂ ਦੀਆਂ ਦਿੱਕਤਾਂ ਤੋਂ ਜਾਣੂ ਕਰਾਉਣਗੇ। ਕਾਨਫ਼ਰੰਸ ਦੌਰਾਨ ਕੇਜਰੀਵਾਲ ਨੇ ਈ-20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਦੇਸ਼ ਭਰ ਵਿਚ ਲੋਕ ਇਸ ਨੀਤੀ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਬਰਨ ਈਥਾਨੌਲ ਮਿਸ਼ਰਤ ਪੈਟਰੋਲ ਲਾਗੂ ਕੀਤੇ ਜਾਣ ਨਾਲ ਵਾਹਨਾਂ ਦੀ ਮਾਈਲੇਜ ਘੱਟ ਹੋ ਰਹੀ ਹੈ ਅਤੇ ਗੱਡੀਆਂ ਖ਼ਰਾਬ ਹੋ ਰਹੀਆਂ ਹਨ। ਪਰ ਸਰਕਾਰ ਜਨਤਾ ਦੀਆਂ ਚਿੰਤਾਵਾਂ ਦਾ ਜਵਾਬ ਦੇਣ ਦੀ ਬਜਾਏ ਇਸ ਨੂੰ ਲਾਗੂ ਕਰਨ ’ਤੇ ਅੜੀ ਹੋਈ ਹੈ।
ਪਿਛਲੀ ਖ਼ਬਰ ਪੰਜਾਬ ’ ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ - ਬਰਿੰਦਰ ਕੁਮਾਰ ਗੋਇਲ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ ਪੋਰ... ਅਗਲੀ ਖ਼ਬਰ ਬੰਗਲਾਦੇਸ਼ ਨੇ ਹਸੀਨਾ ਦੀ ਪ੍ਰਸਤਾਵਿਤ ਮੀਡੀਆ ਪੇਸ਼ੀ ’ਤੇ ਭਾਰਤ ਤੋਂ ਸਪੱਸ਼ਟੀਕਰਨ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।