06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੂਰਨ

ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਤਖ਼ਤ ਸਾਹਿਬ ਪੁੱਜਣ ‘ਤੇ ਵੱਡੀ ਗਿਣਤੀ ਸੰਗਤਾਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਮਾਰਚ ਦਾ ਖ਼ਾਲਸਾਈ ਜਾਹੋ ਜਲਾਲ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।

ਖ਼ਾਲਸਾ ਮਾਰਚ ਦੀ ਸੰਪੂਰਨਤਾ ਦੀ ਅਰਦਾਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ, ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਸ਼ਖਸੀਅਤਾਂ। ਤਸਵੀਰ : ਰਣਜੀਤ ਸਿੰਘ ਰਾਜੂ 06-08-2026
ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਤਖ਼ਤ ਸਾਹਿਬ ਪੁੱਜਣ ‘ਤੇ ਵੱਡੀ ਗਿਣਤੀ ਸੰਗਤਾਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਮਾਰਚ ਦਾ ਖ਼ਾਲਸਾਈ ਜਾਹੋ ਜਲਾਲ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।ਸੰਪੂਰਨਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਨੇ ਹਰ ਔਖੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ। ਅੱਜ ਵੀ ਕੁਝ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਦੀ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਢੰਗਾਂ ਨਾਲ ਹਮਲੇ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਮਾਰਚ ਵਿਚ ਹਰ ਪੜਾਅ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ’ਤੇ ਸਵਾਲ ਕਰ ਰਹੇ ਸਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਪ੍ਰਧਾਨ ਧਾਮੀ ਨੇ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਖ਼ਾਲਸਾ ਮਾਰਚ ਦੀ ਸੰਪੂਰਨਤਾ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਤਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੂਬਾਈ ਅਕਾਲੀ ਆਗੂ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਅਮਰੀਕ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਮਾਂਗੇਆਣਾ,ਬਾਬਾ ਬੂਟਾ ਸਿੰਘ,ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਜੋਗਿੰਦਰ ਕੌਰ, ਭਾਈ ਅਜੈਬ ਸਿੰਘ ਅਭਿਆਸੀ , ਜਥੇਦਾਰ ਸੁਰਜੀਤ ਸਿੰਘ ਰਾਏਪੁਰ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਮੇਜਰ ਸਿੰਘ ਸੋਢੀ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਜੱਸਾ ਸਿੰਘ, ਗੁਰਦੁਆਰਾ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਧਰਮ ਪ੍ਰਚਾਰ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਅਵਤਾਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਭਾਈ ਯੁਵਰਾਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸਾਹਿਬ, ਭਾਈ ਭੋਲਾ ਸਿੰਘ ਹੀਰੇਵਾਲਾ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਭਾਈ ਗੁਰਜੰਟ ਸਿੰਘ, ਭਾਈ ਰਵਿੰਦਰ ਸਿੰਘ ਖ਼ਾਲਸਾ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਜਥੇਦਾਰ ਬੱਲਮ ਸਿੰਘ, ਡਾ. ਓਮ ਪ੍ਰਕਾਸ਼ ਸ਼ਰਮਾ, ਭਾਈ ਦਲੇਰ ਸਿੰਘ ਗੁ: ਬੇਰ ਸਾਹਿਬ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੱਚੇ ਤੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਏ.ਐਸ.ਆਈ. ਅਤੇ ਰੀਡਰ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ’ਚ ਝੋਨੇ ਦੀ ਲੁਆਈ ਦਾ ਸੀਜ਼ਨ ਆਖ਼ਰੀ ਪੜਾਅ ’ਚ ਝੋਨੇ ਦੀ ਖੇਤੀ ਹੇਠਲਾ ਰਕਬਾ 32 ਲੱਖ ਹੈਕਟੇਅਰ ਤੋਂ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।