ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਇਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।
ਅਜੀਤ ਡੈਸਕ
06-08-2026