06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਦਿਆਰਥੀਆਂ ਖ਼ਿਲਾਫ਼ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ - ਰਾਹੁਲ ਗਾਂਧੀ

ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਆਗੂ ਪ੍ਰਦਰਸ਼ਨਕਾਰੀ ਨੌਜਵਾਨਾਂ ਵਿਰੁੱਧ ਹੋਈ ਹਿੰਸਾ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਵਿਚ ਸੰਸਦ ਵਿਚ ਇਹ ਦੱਸਣ ਦੀ ਹਿੰਮਤ ਨਹੀਂ ਹੈ ਕਿ ਵਿਦਿਆਰਥੀਆਂ ਨਾਲ ਕੀ ਵਾਪਰਿਆ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਹ ਟਿੱਪਣੀਆਂ ਵਿਦਿਆਰਥੀਆਂ ਦੇ ਉਸ ਸਮੂਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤੀਆਂ, ਜਿਨ੍ਹਾਂ ਨੇ ਪਿਛਲੇ ਮਹੀਨੇ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਤਤਕਾਲੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ ਅਤੇ 20 ਜੁਲਾਈ ਨੂੰ ਕਥਿਤ ਪੁਲਿਸ ਵਧੀਕੀਆਂ ਦਾ ਸਾਹਮਣਾ ਕੀਤਾ ਸੀ।

ਨਵੀਂ ਦਿੱਲੀ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ, ਨਾਲ ਸੀ.ਜੇ.ਪੀ. ਦੀ ਮੈਂਬਰ ਵਿਦਿਆਰਥਣ। 06-08-2026
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਆਗੂ ਪ੍ਰਦਰਸ਼ਨਕਾਰੀ ਨੌਜਵਾਨਾਂ ਵਿਰੁੱਧ ਹੋਈ ਹਿੰਸਾ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਵਿਚ ਸੰਸਦ ਵਿਚ ਇਹ ਦੱਸਣ ਦੀ ਹਿੰਮਤ ਨਹੀਂ ਹੈ ਕਿ ਵਿਦਿਆਰਥੀਆਂ ਨਾਲ ਕੀ ਵਾਪਰਿਆ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਹ ਟਿੱਪਣੀਆਂ ਵਿਦਿਆਰਥੀਆਂ ਦੇ ਉਸ ਸਮੂਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤੀਆਂ, ਜਿਨ੍ਹਾਂ ਨੇ ਪਿਛਲੇ ਮਹੀਨੇ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਤਤਕਾਲੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ ਅਤੇ 20 ਜੁਲਾਈ ਨੂੰ ਕਥਿਤ ਪੁਲਿਸ ਵਧੀਕੀਆਂ ਦਾ ਸਾਹਮਣਾ ਕੀਤਾ ਸੀ। ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘10, ਜਨਪਥ’ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ ਮੈਂ ਹੁਣੇ ਹੀ ਵੱਖ-ਵੱਖ ਰਾਜਾਂ ਦੇ ਨੌਜਵਾਨ ਪ੍ਰਦਰਸ਼ਨਕਾਰੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਨ੍ਹਾਂ ਵਰਗੇ ਹਜ਼ਾਰਾਂ ਵਿਦਿਆਰਥੀਆਂ ’ਤੇ ਮਾਣ ਹੈ ਕਿਉਂਕਿ ਉਨ੍ਹਾਂ ਨੇ ਸੰਵਿਧਾਨ, ਸਿੱਖਿਆ ਪ੍ਰਣਾਲੀ ਅਤੇ ਭਾਰਤ ਦੇ ਭਵਿੱਖ ਲਈ ਸੰਘਰਸ਼ ਕੀਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਸੀ.ਜੇ.ਪੀ. ਦੇ ਮੈਂਬਰ ਵਿਦਿਆਰਥੀਆਂ ਨਾਲ ਪ੍ਰੈਸ ਕਾਨਫ਼ਰੰਸ ਦੌਰਾਨ ਰਾਹੁਲ ਨੇ ਕਿਹਾ ਵਿਦਿਆਰਥੀਆਂ ਨੇ ਮੈਨੂੰ ਦੱਸਿਆ ਕਿ ਕਿਵੇਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਕੁੱਟਮਾਰ ਕੀਤੀ ਗਈ ਅਤੇ ਧਮਕਾਇਆ ਗਿਆ ਪਰ ਉਨ੍ਹਾਂ ਨੇ ਸੰਵਿਧਾਨ ਦੀ ਰਾਖੀ ਕੀਤੀ ਹੈ ਅਤੇ ਭਾਰਤ ਦੀ ਵਿਚਾਰਧਾਰਾ ਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਹੈ।
ਪਿਛਲੀ ਖ਼ਬਰ ਬੇਜ਼ਮੀਨੇ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਅਗਲੀ ਖ਼ਬਰ ‘ ਖੇਲੋ ਇੰਡੀਆ’ ਵਿਚ ਪੰਜਾਬ ਦੀਆਂ ਦੇਸੀ ਖੇਡਾਂ ਦੀ ਅਣਦੇਖੀ ਕਾਰਨ ਖੇਡ ਪ੍ਰੇਮੀਆਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।