06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੋਹਿੰਦਰ ਭਗਤ ਵਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਤੇ ਖੁੰਬ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ।

ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੋਹਿੰਦਰ ਭਗਤ। ਅਜੀਤ ਤਸਵੀਰ 06-08-2026
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਲਤੀਫ਼ ਅਹਿਮਦ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।ਕੈਬਨਿਟ ਮੰਤਰੀ ਨੇ ਵਿਭਾਗ ਵਿਚ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ।
ਪਿਛਲੀ ਖ਼ਬਰ ਏ.ਬੀ.ਵੀ.ਪੀ. ਵਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਅਗਲੀ ਖ਼ਬਰ ਬੇਜ਼ਮੀਨੇ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।