ਗਨੀਵ ਕੌਰ ਮਜੀਠੀਆ ਦੇ ਬਿਆਨ ਨੂੰ ਰਿਕਾਰਡ ਵਿਚੋਂ ਹਟਾਉਣ ਦੀ ਅਕਾਲੀ ਦਲ (ਬ) ਵਲੋਂ ਨਿਖੇਧੀ
ਚੰਡੀਗੜ੍ਹ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਭਾਵਨਾਵਾਂ ਅਨੁਸਾਰ ਰੱਖੇ ਗਏ ਵਿਚਾਰਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿਚੋਂ ਹਟਾਉਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਰਸ਼ਦੀਪ ਸਿੰਘ ਕਲੇਰ। ਅਜੀਤ ਤਸਵੀਰ
06-08-2026