07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਈ.ਡੀ. ਦੀ ਟੀਮ ਪੁੱਜੀ ਪਟਿਆਲਾ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਮਾਡਲ ਟਾਊਨ ਦੇ ਘਰ ਵਿਚ ਈ. ਡੀ.

ਅਜੀਤ ਡੈਸਕ 07-08-2026
ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਮਾਡਲ ਟਾਊਨ ਦੇ ਘਰ ਵਿਚ ਈ.ਡੀ. ਦੀ ਟੀਮ ਵਲੋਂ ਛਾਪੇਮਾਰੀ ਕਰਨ ਸੰਬੰਧੀ ਸੂਤਰਾਂ ਵਲੋਂ ਦੱਸਿਆ ਗਿਆ ਹੈ ਪਰ ਹਾਲੇ ਤੱਕ ਇਸ ਸੰਬੰਧੀ ਕਿਸੇ ਵੀ ਅਧਿਕਾਰੀ ਨੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਕਿ ਇਹ ਛਾਪੇਮਾਰੀ ਕਿਸ ਕੇਸ ਦੇ ਸੰਬੰਧ ਵਿਚ ਕੀਤੀ ਗਈ ਹੈ। ਦੂਜੇ ਪਾਸੇ, ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੇਲੇ ਹੋਏ ਇੰਡਸਟ੍ਰੀਅਲ ਪਲਾਟ ਘੋਟਾਲੇ ਦੇ ਮਾਮਲੇ ਵਿਚ ਈ.ਡੀ. ਵਲੋਂ ਚੰਡੀਗੜ੍ਹ ਸਮੇਤ ਦਰਜਨ ਭਰ ਦੇ ਕਰੀਬ ਫਾਰਮਹਾਊਸ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿਚ ਲੁਧਿਆਣਾ, ਪਟਿਆਲਾ, ਗੁਰਦਾਸਪੁਰ ਸਮੇਤ ਹੋਰ ਥਾਵਾਂ ਹਨ। ਪਟਿਆਲਾ ਵਿਚ ਹੋਈ ਇਸ ਛਾਪੇਮਾਰੀ ਇਸੇ ਕੇਸ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਇਹ ਛਾਪੇਮਾਰੀ ਚੱਲ ਰਹੀ ਹੈ। ਇਸ ਘੁਟਾਲੇ ਸੰਬੰਧੀ ਈ.ਡੀ. ਵਲੋਂ ਦਸਤਾਵੇਜ਼ ਇਕੱਠੇ ਕਰਨ ਸੰਬੰਧੀ ਵੀ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ-ਇਕ ਦੀ ਮੌਤ ਅਗਲੀ ਖ਼ਬਰ ‘ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 5 ਮੈਂਬਰੀ ਸੰਸਦੀ ਬੋਰਡ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।