07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ-ਇਕ ਦੀ ਮੌਤ

ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਅਬੋਹਰ ਉਪ-ਮੰਡਲ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਬਾਹਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਇਕ ਵਿਦਿਆਰਥੀ ਦੇ ਭਰਾ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਵਿਦਿਆਰਥੀ ਸਮੇਤ ਦੋ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਸਰਕਾਰੀ ਹਸਪਤਾਲ ਵਿਚ ਜ਼ੇਰੇ-ਇਲਾਜ ਗਗਨ (22) ਪੁੱਤਰ ਜਗਮੀਤ ਸਿੰਘ ਵਾਸੀ ਕਿੱਲ੍ਹਿਆਂਵਾਲੀ ਨੇ ਦੱਸਿਆ ਕਿ ਉਹ ਸੈਦਾਂਵਾਲੀ ਦੇ ਸਰਕਾਰੀ ਸਕੂਲ ’ਚ 11ਵੀਂ ਜਮਾਤ ਦਾ ਵਿਦਿਆਰਥੀ ਹੈ।

ਲਵਪ੍ਰੀਤ 07-08-2026
ਅਬੋਹਰ, 6 ਅਗਸਤ (ਵਿਵੇਕ ਹੂੜੀਆ)-ਅਬੋਹਰ ਉਪ-ਮੰਡਲ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਬਾਹਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਇਕ ਵਿਦਿਆਰਥੀ ਦੇ ਭਰਾ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਵਿਦਿਆਰਥੀ ਸਮੇਤ ਦੋ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।ਸਰਕਾਰੀ ਹਸਪਤਾਲ ਵਿਚ ਜ਼ੇਰੇ-ਇਲਾਜ ਗਗਨ (22) ਪੁੱਤਰ ਜਗਮੀਤ ਸਿੰਘ ਵਾਸੀ ਕਿੱਲ੍ਹਿਆਂਵਾਲੀ ਨੇ ਦੱਸਿਆ ਕਿ ਉਹ ਸੈਦਾਂਵਾਲੀ ਦੇ ਸਰਕਾਰੀ ਸਕੂਲ ’ਚ 11ਵੀਂ ਜਮਾਤ ਦਾ ਵਿਦਿਆਰਥੀ ਹੈ। ਬੁੱਧਵਾਰ ਨੂੰ ਸਕੂਲ ਬਾਹਰ ਉਸ ਦਾ ਕੁਝ ਵਿਦਿਆਰਥੀਆਂ ਨਾਲ ਝਗੜਾ ਹੋ ਗਿਆ ਸੀ। ਇਸੇ ਰੰਜਸ਼ ਤਹਿਤ ਵੀਰਵਾਰ ਨੂੰ ਦੂਜੀ ਧਿਰ ਦੇ ਵਿਦਿਆਰਥੀਆਂ ਨੇ ਸ਼ਹਿਰ ਤੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ। ਇਸ ਬਾਰੇ ਪਤਾ ਲੱਗਣ ’ਤੇ ਉਸ ਨੇ ਆਪਣੇ ਵੱਡੇ ਭਰਾ ਲਵਪ੍ਰੀਤ ਨੂੰ ਪੂਰੀ ਗੱਲ ਦੱਸੀ। ਗਗਨ ਮੁਤਾਬਿਕ ਝਗੜਾ ਵਧਣ ਦੇ ਖ਼ਦਸ਼ੇ ਨੂੰ ਦੇਖਦਿਆਂ ਉਸ ਦਾ ਭਰਾ ਲਵਪ੍ਰੀਤ ਦੋਵਾਂ ਧਿਰਾਂ ’ਚ ਸਮਝੌਤਾ ਕਰਵਾਉਣ ਅਤੇ ਮਾਹੌਲ ਸ਼ਾਂਤ ਕਰਨ ਲਈ ਮੌਕੇ ’ਤੇ ਪਹੁੰਚਿਆ ਸੀ ਪਰ ਹਥਿਆਰਾਂ ਨਾਲ ਲੈਸ ਦੂਜੀ ਧਿਰ ਦੇ ਕਰੀਬ ਇਕ ਦਰਜਨ ਨੌਜਵਾਨਾਂ ਨੇ ਲਵਪ੍ਰੀਤ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿਚ ਲਵਪ੍ਰੀਤ ਅਤੇ ਗਗਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੋਂ ਲਵਪ੍ਰੀਤ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਦੂਜੀ ਧਿਰ ਦੇ ਜ਼ਖ਼ਮੀ ਵਰੁਨ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਅਜੀਮਗੜ੍ਹ (ਅਬੋਹਰ) ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਸੈਦਾਂਵਾਲੀ ਗਿਆ ਸੀ, ਜਿਥੇ ਕੁੱਝ ਵਿਅਕਤੀਆਂ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਥਾਣਾ ਸਦਰ ਦੇ ਇੰਚਾਰਜ ਸਚਿਨ ਕੁਮਾਰ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਫ਼ਰੀਦਕੋਟ ਰਵਾਨਾ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਦੇਹ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਆ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਜ਼ਖ਼ਮੀ ਗਗਨ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਿਧਾਨ ਸਭਾ ’ਚ ਵਿਧਾਇਕਾਂ ਤੇ ਮੰਤਰੀਆਂ ਵਿਚਾਲੇ ਸਵਾਲ-ਜਵਾਬ ਦੀ ਕਾਰਵਾਈ ਵਿਧਾਇਕ ਸੰਦੀਪ ਜਾਖੜ ਵਲੋਂ ਮਾਈਨਿੰਗ ਤੋਂ 20 ਹ... ਅਗਲੀ ਖ਼ਬਰ ਈ.ਡੀ. ਦੀ ਟੀਮ ਪੁੱਜੀ ਪਟਿਆਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।