07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇਤਰਾਜ਼ਯੋਗ ਸ਼ਬਦ ਬੋਲਣ ’ਤੇ ਸੰਧਵਾਂ ਮੁਆਫੀ ਮੰਗਣ-ਆਰ.ਪੀ. ਸਿੰਘ

ਜਲੰਧਰ, 6 ਅਗਸਤ (ਸ਼ਿਵ)-ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ.

ਅਜੀਤ ਡੈਸਕ 07-08-2026
ਜਲੰਧਰ, 6 ਅਗਸਤ (ਸ਼ਿਵ)-ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕਥਿਤ ਤੌਰ ‘ਤੇ ਕੀਤੀ ਇਕ ਇਤਰਾਜਯੋਗ ਟਿੱਪਣੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਥਕ ਭਾਵਨਾਵਾਂ ਦੀ ਰਾਖੀ ਕਰਨ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਸੰਵਿਧਾਨਕ ਅਹੁਦੇ ‘ਤੇ ਬੈਠੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਥਿਤ ਤੌਰ ‘ਤੇ ਇਤਰਾਜਯੋਗ ਸ਼ਬਦ ਵਰਤਿਆ ਹੈ।ਆਰ.ਪੀ. ਸਿੰਘ ਨੇ ਮੰਗ ਕੀਤੀ ਕਿ ਕੁਲਤਾਰ ਸਿੰਘ ਸੰਧਵਾਂ ਨੂੰ ਤੁਰੰਤ, ਬਿਨਾਂ ਸ਼ਰਤ ਅਤੇ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ।
ਪਿਛਲੀ ਖ਼ਬਰ 122 ਲੋੜਵੰਦ ਵਿਦਿਆਰਥੀਆਂ ਨੂੰ ਵੰਡੇ 26 ਲੱਖ ਦੇ ਵਜ਼ੀਫੇ ਅਗਲੀ ਖ਼ਬਰ ‘ ਸੋਈ’ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਰੋਸ ਪ੍ਰਦਰਸ਼ਨ ਅਤੇ ਧਰਨਾ ਸਰਕਾਰ ਪਾਰਦਰਸ਼ੀ ਤੇ ਭਰੋਸੇਯੋਗ ਭਰਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।