07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

122 ਲੋੜਵੰਦ ਵਿਦਿਆਰਥੀਆਂ ਨੂੰ ਵੰਡੇ 26 ਲੱਖ ਦੇ ਵਜ਼ੀਫੇ

ਸੰਗਰੂਰ, 6 ਅਗਸਤ (ਸੁਖਵਿੰਦਰ ਸਿੰਘ ਫੁੱਲ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਕਾਲਰਸ਼ਿਪ ਵੰਡ ਸਮਾਗਮ ਕਰਵਾਇਆ ਗਿਆ। ‘ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ’ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਅਕਾਲ ਕਾਲਜ ਦੀਆਂ ਵੱਖ-ਵੱਖ ਸੰਸਥਾਵਾਂ ਦੇ 122 ਵਿਦਿਆਰਥੀਆਂ ਨੂੰ ਕੁੱਲ 26 ਲੱਖ ਰੁਪਏ ਦੇ ਵਜ਼ੀਫੇ ਵੰਡੇ ਗਏ।

ਅਜੀਤ ਡੈਸਕ 07-08-2026
ਸੰਗਰੂਰ, 6 ਅਗਸਤ (ਸੁਖਵਿੰਦਰ ਸਿੰਘ ਫੁੱਲ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਉੱਚ ਵਿੱਦਿਆ ਪ੍ਰਾਪਤ ਕਰ ਰਹੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਕਾਲਰਸ਼ਿਪ ਵੰਡ ਸਮਾਗਮ ਕਰਵਾਇਆ ਗਿਆ। ‘ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ’ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਅਕਾਲ ਕਾਲਜ ਦੀਆਂ ਵੱਖ-ਵੱਖ ਸੰਸਥਾਵਾਂ ਦੇ 122 ਵਿਦਿਆਰਥੀਆਂ ਨੂੰ ਕੁੱਲ 26 ਲੱਖ ਰੁਪਏ ਦੇ ਵਜ਼ੀਫੇ ਵੰਡੇ ਗਏ। ਇਸ ਸਮਾਗਮ ਵਿਚ ਐਸ.ਐਸ.ਪੀ. ਸੰਗਰੂਰ ਰਵਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਗੁਰਬੀਰ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਵਿਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ‘ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ’ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।ਅਕਾਲ ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵਲੋਂ ਸਲਾਈਡ ਸ਼ੋਅ ਰਾਹੀਂ ਅਕਾਲ ਕਾਲਜ ਕੌਂਸਲ ਵਲੋਂ ਧਾਰਮਿਕ, ਵਿੱਦਿਅਕ ਅਤੇ ਸਮਾਜਿਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ‘ਤੇ ਚਾਨਣਾ ਪਾਇਆ ਗਿਆ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਪ੍ਰੋ. ਨਿਸ਼ਾ ਅਤੇ ਵਿਦਿਆਰਥੀਆਂ ਦੁਆਰਾ ਗਾਏ ਰਸ-ਭਿੰਨੇ ਕੀਰਤਨ ਨਾਲ ਹੋਈ। ਮਨਜੀਤ ਸਿੰਘ ਬਾਲੀਆਂ ਨੇ ਆਏ ਹੋਏ ਸਮੂਹ ਮਹਿਮਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਹਰਜੀਤ ਸਿੰਘ ਸਜੂਮਾਂ, ਗੁਰਜੰਟ ਸਿੰਘ ਦੁੱਗਾਂ, ਬਲਦੇਵ ਸਿੰਘ ਭੰਮਾਬੱਦੀ, ਗਮਦੂਰ ਸਿੰਘ ਬਹਾਦਰਪੁਰ, ਸਿਆਸਤ ਸਿੰਘ ਦੁੱਗਾਂ, ਹਾਕਮ ਸਿੰਘ ਬਹਾਦਰਪੁਰ, ਹਰਿੰਦਰਵੀਰ ਸਿੰਘ ਕਾਕਾ, ਹਰਪਾਲ ਸਿੰਘ ਬਹਾਦਰਪੁਰ, ਡਾ. ਨਿਰਪਜੀਤ ਸਿੰਘ, ਡਾ. ਜਤਿੰਦਰ ਦੇਵ, ਡਾ. ਮੇਜਰ ਸਿੰਘ, ਡਾ. ਗੀਤਾ ਠਾਕੁਰ, ਡਾ. ਸੁਖਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ ਗਿੱਲ, ਪ੍ਰੋ. ਰਮਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਅਮਨਦੀਪ ਕੌਰ ਬਾਠ ਵਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੇ ਗੁਜਰਾਤ ਤੱਕ ਹੈਰੋਇਨ ਸਪਲਾਈ ਕਰਨ ਵਾਲਾ ਨਾਮੀ ਤਸਕਰ ਸਾਥੀ ਸਮੇਤ ਗ੍ਰਿਫ਼ਤਾਰ 560 ਗ੍ਰਾਮ... ਅਗਲੀ ਖ਼ਬਰ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਸੰਧਵਾਂ ਮੁਆਫੀ ਮੰਗਣ-ਆਰ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।