07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਡਿਆਲਾ ਜੇਲ੍ਹ ਸੁਪਰਡੈਂਟ ਵਲੋਂ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਇਕਾਂਤ ਕੈਦ ’ਚ ਰੱਖਣ ਦੀਆਂ ਰਿਪੋਰਟਾਂ ਦਾ ਖੰਡਨ

ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ 07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਕਾਂਤ ਕੈਦ ‘ਚ ਰੱਖਣ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ। ਇਸ ਮਾਮਲੇ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਜਵਾਬ ‘ਚ ਜੇਲ੍ਹ ਅਧਿਕਾਰੀਆਂ ਨੇ ਇਸਲਾਮਾਬਾਦ ਹਾਈ ਕੋਰਟ ‘ਚ ਵੱਖਰੀਆਂ ਰਿਪੋਰਟਾਂ ਪੇਸ਼ ਕੀਤੀਆਂ ਹਨ।ਰਿਪੋਰਟ ‘ਚ ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਅਡਿਆਲਾ ਜੇਲ੍ਹ ‘ਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਸਮੇਤ ਨੂੰ ਇਕਾਂਤ ਕੈਦ ‘ਚ ਨਹੀਂ ਰੱਖਿਆ ਜਾ ਰਿਹਾ ਸੀ ਅਤੇ ਦੋਵੇਂ ਕਾਨੂੰਨ ਅਨੁਸਾਰ ਆਪਣੀ ਸਜ਼ਾ ਭੁਗਤ ਰਹੇ ਹਨ। ਰਿਪੋਰਟ ਅਨੁਸਾਰ ਇਮਰਾਨ ਖ਼ਾਨ ਨੂੰ 7 ਸੈੱਲ ਵਾਲੇ ਇਕ ਅਹਾਤੇ ‘ਚ ਰੱਖਿਆ ਗਿਆ ਹੈ ਜਿਥੇ ਉਹ ਦਿਨ ਭਰ ਘੁੰਮਣ-ਫਿਰਨ ਲਈ ਆਜ਼ਾਦ ਹਨ ਅਤੇ ਸਿਰਫ਼ ਨਿਰਧਾਰਿਤ ਰਾਤ ਦੇ ਸਮੇਂ ਦੇ ਲਾਕ-ਅੱਪ ਘੰਟਿਆਂ ਦੌਰਾਨ ਹੀ ਆਪਣੀ ਕੋਠੜੀ ਦੇ ਅੰਦਰ ਰਹਿੰਦੇ ਹਨ। ਜੇਲ੍ਹ ਅਧਿਕਾਰੀ ਅਨੁਸਾਰ ਡਾਕਟਰ ਰੋਜ਼ਾਨਾ ਤਿੰਨ ਵਾਰ ਉਨ੍ਹਾਂ ਦੀ ਜਾਂਚ ਕਰਦੇ ਹਨ, ਉਨ੍ਹਾਂ ਦੇ ਬਲੱਡ ਪ੍ਰੈਸ਼ਰ, ਦਿਲ ਦੀ ਧੜਕਣ, ਆਕਸੀਜਨ ਸੰਤ੍ਰਿਪਤਾ ਅਤੇ ਹੋਰ ਮਹੱਤਵਪੂਰਨ ਸੰਕੇਤਾਂ ਦੀ ਨਿਗਰਾਨੀ ਕਰਦੇ ਹਨ।
ਪਿਛਲੀ ਖ਼ਬਰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੇ ਫੈਡਰੇਸ਼ਨ ਆਫ਼ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਨੂੰ ਦਾਖਲੇ ਦੀ ਆਖਰੀ ਮਿ... ਅਗਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰ ਬੈਠਕ ਤੋਂ ਬਾਅਦ ਗੱਲਬਾਤ ਕਰਦੇ ਹੋਏ। ਐਫ.ਸੀ.ਆਈ. ਵਲੋਂ ਸ਼ੈਲਰ ਉਦਯੋਗ ਉਤੇ ਹੋਰ ਵਿੱਤੀ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।