07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੇ ਫੈਡਰੇਸ਼ਨ ਆਫ਼ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਨੂੰ ਦਾਖਲੇ ਦੀ ਆਖਰੀ ਮਿਤੀ ’ਚ ਵਾਧੇ ਦੀ ਮੰਗ

ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ)- ਫੈਡਰੇਸ਼ਨ ਆਫ਼ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ (ਐਫ. ਐਸ.

ਡਾ. ਅੰਸ਼ੂ ਕਟਾਰੀਆ, ਮੌਂਟੀ ਗਰਗ 07-08-2026
ਚੀਮਾ ਮੰਡੀ, 6 ਅਗਸਤ (ਗੁਰਜੀਤ ਸਿੰਘ ਚਹਿਲ)- ਫੈਡਰੇਸ਼ਨ ਆਫ਼ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ (ਐਫ. ਐਸ. ਐਫ. ਟੀ. ਆਈ.) ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.), ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ. ਆਈ. ਸੀ. ਟੀ. ਈ.), ਸਿੱਖਿਆ ਮੰਤਰਾਲਾ ਅਤੇ ਹੋਰ ਰੈਗੂਲੇਟਰੀ ਸੰਸਥਾਵਾਂ ਨੂੰ ਤਕਨੀਕੀ ਅਤੇ ਪੇਸ਼ੇਵਰ ਕੋਰਸਾਂ ਲਈ ਦਾਖਲੇ ਦੀ ਆਖਰੀ ਮਿਤੀ ਨੂੰ 14 ਅਗਸਤ ਤੋਂ ਵਧਾ ਕੇ 30 ਅਕਤੂਬਰ 2026 ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਥੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਅਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵਲੋਂ ਨਿਯੰਤਰਿਤ ਕੋਰਸਾਂ ਲਈ ਦਾਖਲੇ ਦੀ ਆਖਰੀ ਮਿਤੀ 14 ਅਗਸਤ ਹੈ, ਉਥੇ ਹੀ ਫਾਰਮੇਸੀ ਕੌਂਸਲ ਆਫ ਇੰਡੀਆ ਨੇ 15 ਸਤੰਬਰ 2026 ਤੱਕ ਦਾਖਲਿਆਂ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਹੋਈ ਹੈ। ਫੈਡਰੇਸ਼ਨ ਆਫ ਸੈਲਫ ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਅਤੇ ਮੌਂਟੀ ਗਰਗ ਪੰਜਾਬ ਅਣਏਡਿਡ ਕਾਲਜਿਜ਼ ਐਸੋਸੀਏਸ਼ਨ ਦੇ ਮਾਲਵਾ ਕੋਆਰਡੀਨੇਟਰ ਨੇ ਕਿਹਾ ਕਿ ਨੀਟ ਪ੍ਰੀਖਿਆ ਨਾਲ ਜੁੜੀ ਅਨਿਸ਼ਚਿਤਤਾ, ਪ੍ਰੀਖਿਆਵਾਂ ਨਾਲ ਸੰਬੰਧਿਤ ਵਿਵਾਦਾਂ, ਮੁੜ-ਪ੍ਰੀਖਿਆਵਾਂ, ਨਤੀਜਿਆਂ ਵਿੱਚ ਦੇਰੀ ਅਤੇ ਲੰਬੀ ਚੱਲਣ ਵਾਲੀ ਕਾਉਂਸਲਿੰਗ ਕਾਰਨ ਦਾਖਲਾ ਸੈਸ਼ਨ ਬਹੁਤ ਪ੍ਰਭਾਵਿਤ ਹੋਇਆ ਹੈ। ਬਹੁਤ ਸਾਰੇ ਵਿਦਿਆਰਥੀਆਂ ਨੇ ਇੰਜੀਨੀਅਰਿੰਗ, ਫਾਰਮੇਸੀ, ਪ੍ਰਬੰਧਨ, ਸਹਾਇਕ ਸਿਹਤ ਸੰਭਾਲ ਅਤੇ ਹੋਰ ਪੇਸ਼ੇਵਰ ਪ੍ਰੋਗਰਾਮਾਂ ਬਾਰੇ ਵਿਚਾਰ ਕਰਨ ਤੋਂ ਪਹਿਲਾਂ ਮੈਡੀਕਲ ਅਤੇ ਸਿਹਤ ਸੰਭਾਲ ਕਾਉਂਸਲਿੰਗ ਦੀ ਉਡੀਕ ਕੀਤੀ, ਜਿਸ ਕਾਰਨ ਹੁਣ ਉਨ੍ਹਾਂ ਕੋਲ ਕੈਰੀਅਰ ਬਾਰੇ ਸੋਚ-ਸਮਝ ਕੇ ਫੈਸਲਾ ਲੈਣ ਲਈ ਬਹੁਤ ਘੱਟ ਸਮਾਂ ਬਚਿਆ ਹੈ। ਡਾ. ਕਟਾਰੀਆ ਅਤੇ ਮੌਟੀ ਗਰਗ ਤੋਂ ਇਲਾਵਾ ‘ਪੁੱਕਾ’ ਦੇ ਮੈਂਬਰਾਂ ਮਨਜੀਤ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਅਸ਼ਵਨੀ ਗਰਗ, ਅਸ਼ੋਕ ਗਰਗ, ਮੋਹਿਤ ਮਹਾਜਨ, ਗੁਰਕੀਰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਐਚ.ਐਸ. ਕੰਡਾ ਨੇ ਵੀ ਦਾਖਲਾ ਵਧਾਉਣ ਲਈ ਸਿੱਖਿਆ ਮੰਤਰਾਲੇ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਪੁੱਕਾ ਦੀਆਂ ਪਟੀਸ਼ਨਾਂ ‘ਤੇ, ਤਕਨੀਕੀ ਕੋਰਸਾਂ ਲਈ ਦਾਖਲੇ ਦੀਆਂ ਅੰਤਿਮ ਤਾਰੀਖਾਂ ਨੂੰ ਬੀਤੇ ਸਾਲਾਂ ਦੌਰਾਨ ਵਧਾਇਆ ਗਿਆ ਸੀ। ਇਸ ਲਈ ਇਸ ਸਾਲ ਵੀ ਉਕਤ ਕੋਰਸਾਂ ਦੀ ਦਾਖਲਾ ਮਿਤੀ ‘ਚ ਵਾਧਾ ਕੀਤਾ ਜਾਵੇ।
ਪਿਛਲੀ ਖ਼ਬਰ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਡਿਆਲਾ ਜੇਲ੍ਹ ਸੁਪਰਡੈਂਟ ਵਲੋਂ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਇਕਾਂਤ ਕੈਦ ’ਚ ਰੱਖਣ ਦੀਆਂ ਰਿਪੋਰਟਾਂ ਦਾ ਖੰਡਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।