07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਬਲ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ, ਸੁਖਪ੍ਰੀਤ ਸਿੰਘ ਉਦੋਕੇ ਤੇ ਪ੍ਰਗਟ ਸਿੰਘ ਸੰਧੂ। ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸੰਸਦੀ ਬੋਰਡ ਦਾ ਗਠਨ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਸੰਬੰਧੀ 5 ਮੈਂਬਰੀ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਬਾਬਾ ਸੁਖਵਿੰਦਰ ਸਿੰਘ ਅਗਵਾਨ ਵਾਲਿਆਂ ਨੂੰ ਮੈਂਬਰ ਬਣਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਾਰਟੀ ਦੇ ਸੰਗਠਨਾਤਮਕ ਮਜ਼ਬੂਤੀ, ਵਿਸਥਾਰ ਤੇ ਯੋਗ, ਮਿਹਨਤੀ ਤੇ ਅਨੁਸ਼ਾਸਿਤ ਸੇਵਾਦਾਰਾਂ ਨੂੰ ਜ਼ਿੰਮੇਵਾਰੀਆਂ ਸੌਪਣ ਦੇ ਉਦੇਸ਼ ਨਾਲ ਹਲਕਾ ਇੰਚਾਰਜਾਂ ਦੀ ਨਿਯੁਕਤੀ ਕਰਨ ਲਈ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਜਾਂਦਾ ਹੈ।

ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਸੰਬੰਧੀ 5 ਮੈਂਬਰੀ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਬਾਬਾ ਸੁਖਵਿੰਦਰ ਸਿੰਘ ਅਗਵਾਨ ਵਾਲਿਆਂ ਨੂੰ ਮੈਂਬਰ ਬਣਾਇਆ ਗਿਆ ਹੈ।ਜਾਣਕਾਰੀ ਦਿੰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਾਰਟੀ ਦੇ ਸੰਗਠਨਾਤਮਕ ਮਜ਼ਬੂਤੀ, ਵਿਸਥਾਰ ਤੇ ਯੋਗ, ਮਿਹਨਤੀ ਤੇ ਅਨੁਸ਼ਾਸਿਤ ਸੇਵਾਦਾਰਾਂ ਨੂੰ ਜ਼ਿੰਮੇਵਾਰੀਆਂ ਸੌਪਣ ਦੇ ਉਦੇਸ਼ ਨਾਲ ਹਲਕਾ ਇੰਚਾਰਜਾਂ ਦੀ ਨਿਯੁਕਤੀ ਕਰਨ ਲਈ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸੰਸਦੀ ਬੋਰਡ ਵੱਖ-ਵੱਖ ਹਲਕਿਆਂ ਵਿਚੋਂ ਪ੍ਰਾਪਤ ਸਿਫਾਰਸ਼ਾਂ, ਸੇਵਾਦਾਰਾਂ ਦੀ ਕਾਰਗੁਜਾਰੀ, ਸਮਰਪਣ, ਲੋਕ ਸੇਵਾ ਅਤੇ ਪਾਰਟੀ ਪ੍ਰਤੀ ਵਫਾਦਾਰੀ ਦਾ ਨਿਰਪੱਖ ਮੁਲਾਂਕਣ ਕਰ ਕੇ ਯੋਗ ਉਮੀਦਵਾਰਾਂ ਦੇ ਨਾਂਅ ਪਾਰਟੀ ਦੀ ਉਚ ਲੀਡਰਸ਼ਿਪ ਨੂੰ ਪ੍ਰਵਾਨਗੀ ਲਈ ਭੇਜੇਗਾ ਅਤੇ ਪਾਰਟੀ ਦੀ ਪ੍ਰਵਾਨਗੀ ਉਪਰੰਤ ਸੰਬੰਧਿਤ ਹਲਕਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਸੰਬੰਧੀ ਵੱਖਰੇ ਆਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਣਾਏ ਗਏ ਇਸ ਸੰਸਦੀ ਬੋਰਡ ਵਿਚ ਕਾਬਲ ਸਿੰਘ ਨੂੰ ਕੋਆਰਡੀਨੇਟਰ ਲਗਾਇਆ ਗਿਆ ਹੈ, ਜਦਕਿ ਕੌਮ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦਿਆਂ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਬਾਬਾ ਸੁਖਵਿੰਦਰ ਸਿੰਘ ਅਗਵਾਨਾ ਵਾਲਿਆਂ ਸਮੇਤ ਬਾਬੂ ਸਿੰਘ, ਸੁਖਪ੍ਰੀਤ ਸਿੰਘ ਉਦੋਕੇ ਅਤੇ ਪ੍ਰਗਟ ਸਿੰਘ ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ।
ਪਿਛਲੀ ਖ਼ਬਰ ਈ.ਡੀ. ਦੀ ਟੀਮ ਪੁੱਜੀ ਪਟਿਆਲਾ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ ਲੋਕ ਭਵਨ ਦਾ ਘਿਰਾਓ 15 ਨੂੰ-ਗੁਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।