07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਐਸ.ਆਈ.ਆਰ.2026 ਅਧੀਨ ਦਾਅਵਿਆਂ ਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ-ਅਨਿੰਦਿਤਾ ਮਿਤਰਾ ਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦੀ ਹੋਈ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ। 07-08-2026
ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ. 2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ, ਜੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ ਨੇ ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਇਹ ਸਿਖਲਾਈ ਪ੍ਰੋਗਰਾਮ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ।ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ ਭਾਵਨਾ ਵਾਲੇ ਕਾਰਜ਼ ਕਾਰਨ ਹੀ ਸਮਾਂ ਰਹਿੰਦਿਆਂ ਪੰਜਾਬ ਰਾਜ ਵਿਚ 100 ਫ਼ੀਸਦੀ ਡਿਜੀਟਾਈਜੇਸ਼ਨ ਮੁਕੰਮਲ ਹੋ ਸਕਿਆ ਅਤੇ ਨਾਲ ਹੀ ਏ.ਐਸ.ਡੀ.ਡੀ. ਲਿਸਟਾਂ ਵਿਚ ਬਹੁਤ ਘੱਟ ਲੋਕ ਪਏ ਹਨ, ਜਿਸ ਕਾਰਨ ਬਹੁਤ ਸੀਮਤ ਗਿਣਤੀ ਵਿਚ ਨੋਟਿਸ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਉਦੇਸ਼ ਯੋਗ ਵਿਅਕਤੀ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਹੈ ਅਤੇ ਅਯੋਗ ਵੋਟਰ ਨੂੰ ਸੂਚੀਆਂ ਵਿਚੋਂ ਬਾਹਰ ਕੱਢਣਾ ਹੈ।
ਪਿਛਲੀ ਖ਼ਬਰ ਪੰਜਾਬ ਵਿਚ ਮੀਂਹ ਤੇ ਹਵਾਵਾਂ ਕਾਰਨ ਤਾਪਮਾਨ ’ਚ ਗਿਰਾਵਟ ਅਗਲੀ ਖ਼ਬਰ ਸਲਮਾਨ ਖ਼ਾਨ, ਅਲਵੀਰਾ ਤੇ ਹੋਰਨਾਂ ਨੂੰ ਚੰਡੀਗੜ੍ਹ ਅਦਾਲਤ ਵਲੋਂ ਸੰਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।