06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਖੜਗੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ

ਖੜਗੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ

ਅਜੀਤ ਡੈਸਕ 07-08-2026

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਗਰੂਰ ਦੀ ਅਦਾਲਤ ਵਿਚ ਉਨ੍ਹਾਂ ਖ਼ਿਲਾਫ਼ ਚੱਲ ਰਹੀ ਮਾਣਹਾਨੀ ਦੀ ਸ਼ਿਕਾਇਤ ਸੰਬੰਧੀ ਅਗਲੀ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੰਗਰੂਰ ਅਦਾਲਤ ਵਲੋਂ ਜਾਰੀ 15 ਹਜ਼ਾਰ ਰੁਪਏ ਦੇ ਜ਼ਮਾਨਤੀ ਵਾਰੰਟ ਦੇ ਪ੍ਰਭਾਵ ਨੂੰ ਵੀ ਫ਼ਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ।ਮਲਿਕਅਰਜੁਨ ਖੜਗੇ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸੰਗਰੂਰ ਅਦਾਲਤ ਵਲੋਂ ਜਾਰੀ ਜ਼ਮਾਨਤੀ ਵਾਰੰਟ ਨੂੰ ਚੁਣੌਤੀ ਦਿੱਤੀ ਸੀ। ਉਨ੍ਹਾਂ ਵਾਰੰਟ ਨੂੰ ਰੱਦ ਕਰਨ ਦੇ ਨਾਲ-ਨਾਲ ਮਾਣਹਾਨੀ ਦੀ ਸ਼ਿਕਾਇਤ ’ਤੇ ਹੋ ਰਹੀ ਅਗਲੀ ਕਾਰਵਾਈ ’ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨ ’ਤੇ ਮੁੱਢਲੀ ਸੁਣਵਾਈ ਦੌਰਾਨ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੰਦਿਆਂ ਸ਼ਿਕਾਇਤ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ।ਮਾਮਲਾ ਸਾਲ 2023 ਵਿਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮਲਿਕਅਰਜੁਨ ਖੜਗੇ ਵਲੋਂ ਦਿੱਤੇ ਗਏ ਇਕ ਬਿਆਨ ਨਾਲ ਸੰਬੰਧਿਤ ਹੈ। ਚੋਣ ਪ੍ਰਚਾਰ ਦੌਰਾਨ ਖੜਗੇ ਨੇ ਬਜਰੰਗ ਦਲ ਦੀ ਤੁਲਨਾ ਪਾਪੂਲਰ ਫ਼ਰੰਟ ਆਫ਼ ਇੰਡੀਆ (ਪੀ.ਐਫ਼.ਆਈ.) ਨਾਲ ਕੀਤੀ ਸੀ। ਇਸ ਬਿਆਨ ਨੂੰ ਆਧਾਰ ਬਣਾਉਂਦਿਆਂ ਪੰਜਾਬ ਦੇ ਸੰਗਰੂਰ ਨਿਵਾਸੀ ਅਤੇ ਬਜਰੰਗ ਦਲ ਨਾਲ ਜੁੜੇ ਹਿਤੇਸ਼ ਭਾਰਦਵਾਜ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।

 

ਪਿਛਲੀ ਖ਼ਬਰ ਵਪਾਰੀਆਂ ਦੀ ਹਰ ਸ਼ਿਕਾਇਤ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ- ਡੀ. ਸੀ. ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਅੱਠਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।