ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਇਕੱਠੇ ਹੋਣਾ ਜ਼ਰੂਰੀ-ਢੀਂਡਸਾ
ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚਾਲੇ ਗੱਠਜੋੜ ਅਤੇ ਪੰਥਕ ਏਕਤਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਨਾਮ ਵਿਖੇ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਪੰਜਾਬ ਅਤੇ ਪੰਥ ਦੀ ਮਜ਼ਬੂਤੀ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਗੱਠਜੋੜ ਬਣਾਉਣਾ ਚਾਹੀਦਾ ਹੈ।
ਸ
ਸੁਨਾਮ ਵਿਖੇ ਪੱਤਰਕਾਰਾਂ ਗੱਲਬਾਤ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਤੇ ਸਾਥੀ।
08-08-2026
ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚਾਲੇ ਗੱਠਜੋੜ ਅਤੇ ਪੰਥਕ ਏਕਤਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਨਾਮ ਵਿਖੇ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਪੰਜਾਬ ਅਤੇ ਪੰਥ ਦੀ ਮਜ਼ਬੂਤੀ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਗੱਠਜੋੜ ਬਣਾਉਣਾ ਚਾਹੀਦਾ ਹੈ। ਢੀਂਡਸਾ ਨੇ ਖੁਲਾਸਾ ਕੀਤਾ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚਲਾਉਣ ਲਈ ਉਨ੍ਹਾਂ ਦੀ ਪਾਰਟੀ ਵਲੋਂ ਇਕ 4 ਮੈਂਬਰੀ ਕਮੇਟੀ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਅੰਦਰੂਨੀ ਮੀਟਿੰਗ ਵਿਚ ਇਸ ਗੱਲ ’ਤੇ ਵੀ ਗੰਭੀਰ ਚਰਚਾ ਹੋਈ ਸੀ ਕਿ ਕੀ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਮੰਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ-ਦੋ ਵਿਅਕਤੀਆਂ ਨੂੰ ਛੱਡ ਕੇ ਪਾਰਟੀ ਦੇ ਲਗਭਗ ਸਾਰੇ ਆਗੂਆਂ ਨੇ ਇਸ ਪ੍ਰਸਤਾਵ ’ਤੇ ਆਪਣੀ ਸਹਿਮਤੀ ਜਤਾਈ ਸੀ ਅਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਕੁਝ ਕਾਰਨਾਂ ਕਰਕੇ ਇਹ ਗੱਲਬਾਤ ਵਿਚਾਲੇ ਹੀ ਰਹਿ ਗਈ ਸੀ, ਪਰ ਅੱਜ ਵੀ ਪਰਦੇ ਦੇ ਪਿੱਛੇ ਚਰਚਾ ਦਾ ਦੌਰ ਜਾਰੀ ਹੈ। ਢੀਂਡਸਾ ਨੇ ਆਸ ਪ੍ਰਗਟਾਈ ਕਿ ਇਹ ਗੱਲਬਾਤ ਸਿਰੇ ਚੜ੍ਹ ਸਕਦੀ ਹੈ, ਕਿਉਂਕਿ ਲੋਕਾਂ ਦੀ ਭਾਵਨਾਵਾਂ ਵੀ ਇਹੀ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਏਕਤਾ ਹੁੰਦੀ ਹੈ ਤਾਂ ਇਸ ਨਾਲ ਪੰਥਕ ਸ਼ਕਤੀ ਨੂੰ ਵੱਡਾ ਬਲ ਮਿਲੇਗਾ ਅਤੇ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਸਤਿਗੁਰ ਸਿੰਘ ਨਮੋਲ, ਗੁਰਚਰਨ ਸਿੰਘ ਧਾਲੀਵਾਲ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਸੰਦੀਪ ਸਿੰਘ ਦਿਓਸੀ, ਡਾ. ਨਰੇਸ਼ ਜਿੰਦਲ, ਬੇਅੰਤ ਸਿੰਘ ਰੂਪਰਾਏ, ਜਤਿੰਦਰ ਸਿੰਘ ਮਾਦਾ ਤੇ ਹੋਰ ਆਗੂ ਮੌਜੂਦ ਸਨ।