09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਰਿਸ਼ਵਤ ਲੈਂਦਾ ‘ਐਂਟੀ ਫਰੌਡ ਸੈੱਲ’ ਦਾ ਇੰਚਾਰਜ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਟੀਮ ਨੇ ਕੀਤੀ ਕਾਰਵਾਈ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਟੀਮ ਵਲੋਂ ਫ਼ਾਜ਼ਿਲਕਾ ਦੇ ‘ਐਂਟੀ ਫਰੌਡ ਸੈੱਲ’ ਦੇ ਇੰਚਾਰਜ ਏ. ਐੱਸ.

ਗ੍ਰਿਫ਼ਤਾਰ ਕੀਤਾ ‘ਐਂਟੀ ਫਰੌਡ ਸੈੱਲ’ ਦਾ ਇੰਚਾਰਜ ਹਰਕੇਸ਼ ਸ਼ਰਮਾ। ਅਜੀਤ ਤਸਵੀਰ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਟੀਮ ਵਲੋਂ ਫ਼ਾਜ਼ਿਲਕਾ ਦੇ ‘ਐਂਟੀ ਫਰੌਡ ਸੈੱਲ’ ਦੇ ਇੰਚਾਰਜ ਏ.ਐੱਸ.ਆਈ.ਹਰਕੇਸ਼ ਸ਼ਰਮਾ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਦੀ ਇਹ ਗ੍ਰਿਫ਼ਤਾਰੀ ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ ’ਤੇ ਜਾਲ ਵਿਛਾ ਕੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਇਸੇ ਸਾਲ ਸੇਵਾਮੁਕਤ ਹੋਣ ਵਾਲਾ ਸੀ। ਜਾਣਕਾਰੀ ਅਨੁਸਾਰ ‘ਐਂਟੀ ਫਰੌਡ ਸੈੱਲ’ ਕੋਲ ਦੋ ਧਿਰਾਂ ਵਿਚਕਾਰ 11 ਤੋਂ 12 ਲੱਖ ਰੁਪਏ ਦੇ ਵਿੱਤੀ ਲੈਣ-ਦੇਣ ਨਾਲ ਜੁੜੀ ਸ਼ਿਕਾਇਤ ਆਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਹਰਕੇਸ਼ ਸ਼ਰਮਾ ਨੇ ਇਕ ਧਿਰ ਦੇ ਹੱਕ ਵਿਚ ਫ਼ੈਸਲਾ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਨੂੰ ਲਾਹਾ ਪਹੁੰਚਾਉਣ ਦਾ ਭਰੋਸਾ ਦੇ ਕੇ ਮੋਟੀ ਰਿਸ਼ਵਤ ਦੀ ਮੰਗ ਕੀਤੀ ਸੀ। ਪੀੜਤ ਧਿਰ ਵਲੋਂ ਰਿਸ਼ਵਤ ਦੇਣ ਦੀ ਬਜਾਏ ਇਸ ਦੀ ਲਿਖਤੀ ਸ਼ਿਕਾਇਤ ਵਿਜੀਲੈਂਸ ਬਿਊਰੋ ਫ਼ਰੀਦਕੋਟ ਨੂੰ ਦਿੱਤੀ ਗਈ। ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਉਕਤ ਏ.ਐੱਸ.ਆਈ. ਨੂੰ ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ ’ਤੇ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦਬੋਚ ਲਿਆ। ਜ਼ਿਕਰਯੋਗ ਹੈ ਕਿ ਪੁਲਿਸ ਵਿਭਾਗ ਦਾ ਇਹ ਐਂਟੀ ਫਰੌਡ ਸੈੱਲ ਪਹਿਲਾ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕਈ ਵਾਰ ਚਰਚਾ ਵਿਚ ਆ ਚੁੱਕਾ ਹੈ।
ਪਿਛਲੀ ਖ਼ਬਰ 30 ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਤਸਕਰ ਕਾਬੂ ਅਗਲੀ ਖ਼ਬਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।