09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜ ਮੁੜ ਸ਼ੁਰੂ ਹੋਏ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਸਾਹਿਬ-ਏ-ਕਮਾਲ ਫਾਊਂਡੇਸ਼ਨ’ ਦੇ ਵਡਮੁੱਲੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਉਸਾਰੇ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਥੇ ਦੱਸਣਯੋਗ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ‘ਖੰਡਾ ਪ੍ਰਾਜੈਕਟ’ ਪਿਛਲੇ ਕਈ ਸਾਲਾਂ ਤੋਂ ਰੁਕਿਆ ਹੋਣ ਕਰਕੇ ਅਧੂਰਾ ਪਿਆ ਸੀ।

ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਉਂਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਨਾਲ ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ, ਨਿਰਮਲ ਸਿੰਘ ਚੰਦੀ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਰਘਬੀਰ ਸਿੰਘ ਸਹਾਰਨ ਮਾਜਰਾ, ਬਲਜੀਤ ਸਿੰਘ ਭੁੱਟਾ ਤੇ ਹੋਰ। 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਸਾਹਿਬ-ਏ-ਕਮਾਲ ਫਾਊਂਡੇਸ਼ਨ’ ਦੇ ਵਡਮੁੱਲੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਉਸਾਰੇ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਥੇ ਦੱਸਣਯੋਗ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ‘ਖੰਡਾ ਪ੍ਰਾਜੈਕਟ’ ਪਿਛਲੇ ਕਈ ਸਾਲਾਂ ਤੋਂ ਰੁਕਿਆ ਹੋਣ ਕਰਕੇ ਅਧੂਰਾ ਪਿਆ ਸੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਸੱਚਖੰਡ ਸ੍ਰੀ ਭੋਰਾ ਸਾਹਿਬ ਵਿਖੇ ‘ਖੰਡਾ ਪ੍ਰਾਜੈਕਟ’ ਦੀ ਮੁੜ ਸੇਵਾ ਸ਼ੁਰੂ ਕਰਵਾਉਣ ਸੰਬੰਧੀ ਅਰਦਾਸ ਕੀਤੀ ਗਈ। ‘ਖੰਡਾ ਪ੍ਰਾਜੈਕਟ’ ਦੇ ਅਸਥਾਨ ’ਤੇ ਮੂਲ ਮੰਤਰ ਦਾ ਜਾਪ ਕਰਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਜਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ । ਉਪਰੰਤ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ ਤੇ ਨਿਰਮਲ ਸਿੰਘ ਚੰਦੀ ਨੇ ਇਸ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਿਊਜ਼ੀਅਮ ਉਸ ਮਹਾਨ ਤੇ ਸ਼ਾਨਾਮੱਤੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਅਹਿਮ ਕੇਂਦਰ ਬਣੇਗਾ। ਇਸ ਮੌਕੇ ‘ਸਾਹਿਬ-ਏ-ਕਮਾਲ ਫਾਊਂਡੇਸ਼ਨ’ ਦੇ ਪ੍ਰਮੁੱਖ ਪ੍ਰਬੰਧਕ ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ ਅਤ ੇ ਨਿਰਮਲ ਸਿੰਘ ਚੰਦੀ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਉੱਦਮ ਸਦਕਾ ‘ਜਹਾਜ਼ੀ ਹਵੇਲੀ ਦੀ ਕਾਰ ਸੇਵਾ ਲਗਭਗ 70 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਉਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਅਤੇ ਵਿਰਾਸਤੀ ਮਾਰਗਾਂ ਦੀ ਸੇਵਾ ਮਿਲੀ ਹੈ, ਜਿਸ ਨੂੰ ਉਹ ਸੰਗਤਾਂ ਦੇ ਸਹਿਯੋਗ ਮੁਕੰਮਲ ਕਰਵਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਰਘਬੀਰ ਸਿੰਘ ਸਹਾਰਨਮਾਜਰਾ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਭਗਵੰਤ ਸਿੰਘ ਧੰਗੇੜਾ ਐਡੀਸ਼ਨਲ ਸਕੱਤਰ, ਸੁਖਜਿੰਦਰ ਸਿੰਘ (ਐਕਸੀਅਨ) ਮੈਨੇਜਰ ਗੁਰਦੀਪ ਸਿੰਘ ਕੰਗ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਤਵੰਤ ਸਿੰਘ ਕਲੌੜ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਪਿ੍ਰਤਪਾਲ ਸਿੰਘ, ਜਗਜੀਤ ਸਿੰਘ ਜੱਗਾ, ਸੁਖਦੇਵ ਸਿੰਘ ਕੋਟਾਂ, ਗੁਰਮੁੱਖ ਸਿੰਘ ਮੈਨੇਜਰ ਸ੍ਰੀ ਚਮਕੌਰ ਸਾਹਿਬ, ਸਾਬਕਾ ਮੈਨੇਜਰ ਨੱਥਾ ਸਿੰਘ, ਐਡਵੋਕੇਟ ਵਰਿੰਦਰ ਸਿੰਘ ਢਿੱਲੋ, ਨਵਦੀਪ ਸਿੰਘ ਤਾਨ, ਬਿੱਟਾ ਚੀਮਾ, ਕਰਮਜੀਤ ਸਿੰਘ ਬੱਬੂ, ਸਤਵੀਰ ਸਿੰਘ, ਕਰਮਜੀਤ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਧਰਮਗੜ੍ਹ, ਮਨਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70 ਹਜ਼ਾਰ ਸਰਕਾਰੀ ਨੌਕਰੀਆਂ ਦੇ ਦਾਅਵੇ ਦਾ ਸਰਕਾਰ ਅਖ਼ਬਾਰਾਂ ਰਾਹੀਂ ਅੰਕੜਾ ਜਾਰੀ ਕਰੇ- ਗੋਪਾਲ ਸ਼ਰਮਾ ਅਗਲੀ ਖ਼ਬਰ ਜਲੰਧਰ ’ਚ ਖੜ੍ਹੇ ਟਰੱਕ ਨਾਲ ਟਕਰਾਈ ਸਵਿਫਟ-3 ਨੌਜਵਾਨਾਂ ਦੀ ਮੌਤ ਦੋ ਦੀ ਪਛਾਣ ਹੋਈ, ਤੀਜੇ ਨੂੰ ਲੈ ਕੇ ਰਹੱਸ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।