09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਲਗਾਤਾਰ ਵੱਡਾ ਹੁੰਦਾ ਜਾ ਰਿਹੈ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਕਾਫ਼ਲਾ-ਬਾਪੂ ਤਰਸੇਮ ਸਿੰਘ, ਇਆਲੀ

ਜਲੰਧਰ, 8 ਅਗਸਤ (ਜਸਪਾਲ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ ਚੇਅਰਮੈਨ ਰਜਿੰਦਰ ਸਿੰਘ ਸੰਦਲ ਨੂੰ ਪਾਰਟੀ ’ਚ ਸ਼ਾਮਿਲ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਸਮੇਤ ਹੋਰਨਾਂ ਕਈ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦੇ ਸੰਪਰਕ ’ਚ ਹਨ ਅਤੇ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਪਾਰਟੀ ਦਾ ਕਾਫ਼ਲਾ ਹੋਰ ਲੰਬਾ ਹੋਵੇਗਾ।

ਰਜਿੰਦਰ ਸਿੰਘ ਸੰਦਲ ਨੂੰ ਪਾਰਟੀ ’ਚ ਸ਼ਾਮਿਲ ਕਰਦੇ ਹੋਏ ਬਾਪੂ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ। ਤਸਵੀਰ : ਮੁਨੀਸ਼ 09-08-2026
ਜਲੰਧਰ, 8 ਅਗਸਤ (ਜਸਪਾਲ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ ਚੇਅਰਮੈਨ ਰਜਿੰਦਰ ਸਿੰਘ ਸੰਦਲ ਨੂੰ ਪਾਰਟੀ ’ਚ ਸ਼ਾਮਿਲ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਸਮੇਤ ਹੋਰਨਾਂ ਕਈ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦੇ ਸੰਪਰਕ ’ਚ ਹਨ ਅਤੇ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਪਾਰਟੀ ਦਾ ਕਾਫ਼ਲਾ ਹੋਰ ਲੰਬਾ ਹੋਵੇਗਾ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਥ ਪਹਿਲਾਂ ਹੀ ਬਹੁਤ ਸਾਰੇ ਧੜਿਆਂ ’ਚ ਵੰਡਿਆ ਹੋਇਆ ਹੈ ਅਤੇ ਅੱਜ ਲੋੜ ਇਕਜੁੱਟ ਹੋ ਕੇ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਦੀ ਹੈ। ਇਸ ਮੌਕੇ ਇਕ ਸਵਾਲ ਦੇ ਜਵਾਬ ’ਚ ਬਾਪੂ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਨੇ ਭਾਜਪਾ ਨੂੰ ਕਿਸਾਨ ਤੇ ਮਜ਼ਦੂਰ ਵਿਰੋਧੀ ਪਾਰਟੀ ਦੱਸਦੇ ਹੋਏ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਚੋਣ ਗੱਠਜੋੜ ਕਰਨ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਿਚਾਲੇ ਚੱਲ ਰਹੇ ਚੋਣ ਗਠਜੋੜ ਦੀ ਚਰਚਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਤੇ ਉਨ੍ਹਾਂ ਦੀ ਪਾਰਟੀ ਆਪਣੇ ਬਲਬੂਤੇ ’ਤੇ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ।
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਜਾਰੀ ਆਦੇਸ਼ਾਂ ਦੀ 6 ਮਹੀਨਿਆਂ ਬਾਅਦ ਵੀ ਨਹੀਂ ਹੋ ਸਕੀ ਪਾਲਣਾ ਅਗਲੀ ਖ਼ਬਰ ਰਾਣਾ ਕੇ.ਪੀ. ਨੂੰ ਮੁੱਖ ਮੰਤਰੀ ਬਣਾਉਣ ਦੀ ਵੜਿੰਗ ਦੀ ਇੱਛਾ ਨੇ ਛੇੜੀ ਨਵੀਂ ਸਿਆਸੀ ਚਰਚਾ ਕਿਸੇ ਵੀ ਮੁੱਖ ਮੰਤਰੀ ਤੋਂ ਘੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।