09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਜਾਰੀ ਆਦੇਸ਼ਾਂ ਦੀ 6 ਮਹੀਨਿਆਂ ਬਾਅਦ ਵੀ ਨਹੀਂ ਹੋ ਸਕੀ ਪਾਲਣਾ

ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਇਤਿਹਾਸਕ ਰਾਮ ਬਾਗ (ਕੰਪਨੀ ਬਾਗ) ਅਤੇ ਉਸ ਦੇ ਅੱਧ-ਵਿਚਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਸੰਨ 1819 ’ਚ ਗਰਮੀਆਂ ਦੀ ਆਪਣੀ ਰਿਹਾਇਸ਼ ਲਈ ਉਸਾਰੇ ਸ਼ਾਹੀ ਮਹਿਲ ਬਾਰੇ ਪ੍ਰਚਾਰ-ਪ੍ਰਸਾਰ ਦੀ ਘਾਟ ਕਾਰਨ ਉਥੇ ਬਹੁਤ ਘੱਟ ਸਥਾਨਕ ਨਾਗਰਿਕ ਜਾਂ ਸੈਲਾਨੀ ਪਹੁੰਚ ਰਹੇ ਹਨ। ਪੰਜਾਬ ਅਤੇ ਖ਼ਾਸ ਤੌਰ ‘ਤੇ ਅੰਮ੍ਰਿਤਸਰ ਵਿਚਲੇ ਸ਼ੇਰ-ਏ-ਪੰਜਾਬ ਨਾਲ ਸੰਬੰਧਿਤ ਇਤਿਹਾਸਕ ਅਤੇ ਵਿਰਾਸਤੀ ਸਮਾਰਕਾਂ ਦੇ ਪ੍ਰਚਾਰ-ਪ੍ਰਸਾਰ ਲਈ ਸੂਬਾ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਨਾ ਕੀਤੇ ਜਾਣ ਬਾਰੇ ਜਦੋਂ ‘ਅਜੀਤ’ ਵਲੋਂ 6 ਫਰਵਰੀ ਨੂੰ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਤਾਂ ਦਫ਼ਤਰ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਸਮਰ ਪੈਲੇਸ ‘ਚ ਸ਼ੁਰੂ ਕੀਤੀ ਪਹਿਲਕਦਮੀ ਦਾ ਬਹੁਗਿਣਤੀ ਲੋਕਾਂ ਤੱਕ ਪ੍ਰਚਾਰ ਪ੍ਰਸਾਰ ਨਹੀਂ ਹੋ ਰਿਹਾ, ਜਿਸ ਕਾਰਨ ਆਮ ਲੋਕ ਇਸ ਪਹਿਲਕਦਮੀ ਤੋਂ ਵਾਂਝੇ ਰਹਿ ਰਹੇ ਹਨ।

‘ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ’ । ਤਸਵੀਰ : ਨਿਰਮਲ ਸਟੂਡੀਓ 09-08-2026
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਇਤਿਹਾਸਕ ਰਾਮ ਬਾਗ (ਕੰਪਨੀ ਬਾਗ) ਅਤੇ ਉਸ ਦੇ ਅੱਧ-ਵਿਚਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਸੰਨ 1819 ’ਚ ਗਰਮੀਆਂ ਦੀ ਆਪਣੀ ਰਿਹਾਇਸ਼ ਲਈ ਉਸਾਰੇ ਸ਼ਾਹੀ ਮਹਿਲ ਬਾਰੇ ਪ੍ਰਚਾਰ-ਪ੍ਰਸਾਰ ਦੀ ਘਾਟ ਕਾਰਨ ਉਥੇ ਬਹੁਤ ਘੱਟ ਸਥਾਨਕ ਨਾਗਰਿਕ ਜਾਂ ਸੈਲਾਨੀ ਪਹੁੰਚ ਰਹੇ ਹਨ। ਪੰਜਾਬ ਅਤੇ ਖ਼ਾਸ ਤੌਰ ‘ਤੇ ਅੰਮ੍ਰਿਤਸਰ ਵਿਚਲੇ ਸ਼ੇਰ-ਏ-ਪੰਜਾਬ ਨਾਲ ਸੰਬੰਧਿਤ ਇਤਿਹਾਸਕ ਅਤੇ ਵਿਰਾਸਤੀ ਸਮਾਰਕਾਂ ਦੇ ਪ੍ਰਚਾਰ-ਪ੍ਰਸਾਰ ਲਈ ਸੂਬਾ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਨਾ ਕੀਤੇ ਜਾਣ ਬਾਰੇ ਜਦੋਂ ‘ਅਜੀਤ’ ਵਲੋਂ 6 ਫਰਵਰੀ ਨੂੰ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਤਾਂ ਦਫ਼ਤਰ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਸਮਰ ਪੈਲੇਸ ‘ਚ ਸ਼ੁਰੂ ਕੀਤੀ ਪਹਿਲਕਦਮੀ ਦਾ ਬਹੁਗਿਣਤੀ ਲੋਕਾਂ ਤੱਕ ਪ੍ਰਚਾਰ ਪ੍ਰਸਾਰ ਨਹੀਂ ਹੋ ਰਿਹਾ, ਜਿਸ ਕਾਰਨ ਆਮ ਲੋਕ ਇਸ ਪਹਿਲਕਦਮੀ ਤੋਂ ਵਾਂਝੇ ਰਹਿ ਰਹੇ ਹਨ। ਇਸ ਪੱਤਰ ਰਾਹੀਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਦੇਸ਼ ਜਾਰੀ ਕਰਕੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਖੇ ਪੰਜਾਬ ਸਰਕਾਰ ਵਲੋਂ ਕੀਤੀ ਇਸ ਪਹਿਲਕਦਮੀ ਨੂੰ ਫਲੈਕਸ ਬੋਰਡਾਂ, ਅਖ਼ਬਾਰਾਂ ਅਤੇ ਵਿਸ਼ੇਸ਼ ਕਰਕੇ ਸੋਸ਼ਲ ਮੀਡੀਏ ‘ਤੇ ਇਸ਼ਤਿਹਾਰਬਾਜ਼ੀ ਰਾਹੀਂ ਪ੍ਰਸਾਰਿਤ ਕੀਤਾ ਜਾਵੇ ਤਾਂ ਜੋ ਆਮ ਲੋਕ ਇਸ ਉਪਰਾਲੇ ਦਾ ਲਾਭ ਲੈ ਸਕਣ। ਇਸ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਪਿਛੋਕੜ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਹੋ ਸਕੇਗੀ।
ਪਿਛਲੀ ਖ਼ਬਰ ਬਹੁ-ਕਰੋੜੀ ਸਬ-ਸਟੈਂਡਰਡ ਡੀ.ਏ.ਪੀ. ਖਾਦ ਘੁਟਾਲੇ ਦੀ ਹਾਈ ਕੋਰਟ ’ਚ ਸੁਣਵਾਈ ਅਗਲੀ ਖ਼ਬਰ ਲਗਾਤਾਰ ਵੱਡਾ ਹੁੰਦਾ ਜਾ ਰਿਹੈ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਕਾਫ਼ਲਾ-ਬਾਪੂ ਤਰਸੇਮ ਸਿੰਘ, ਇਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।