10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਭੁੱਚੋ ਵਿਖੇ ਵਿਸ਼ਾਲ ਰੈਲੀ

ਭੁੱਚੋ ਮੰਡੀ, 9 ਅਗਸਤ (ਪਰਵਿੰਦਰ ਸਿੰਘ ਜੌੜਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਹਲਕਾ ਭੁੱਚੋ ਵਿਖੇ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਭੁੱਚੋ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਧਾਨ ਪ੍ਰੋ. ਚਮਕੌਰ ਸਿੰਘ ਬਰਾੜ ਅਤੇ ਸਮੂਹ ਜ਼ਿਲ੍ਹਾ ਟੀਮ ਬਠਿੰਡਾ ਦੇ ਸਹਿਯੋਗ ਨਾਲ ਪੰਥਕ ਕਾਨਫ਼ਰੰਸ ਕਰਵਾਈ ਗਈ, ਵਿਚ ਇਲਾਕੇ ਦੀਆਂ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 10-08-2026
ਭੁੱਚੋ ਮੰਡੀ, 9 ਅਗਸਤ (ਪਰਵਿੰਦਰ ਸਿੰਘ ਜੌੜਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਹਲਕਾ ਭੁੱਚੋ ਵਿਖੇ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਭੁੱਚੋ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਧਾਨ ਪ੍ਰੋ. ਚਮਕੌਰ ਸਿੰਘ ਬਰਾੜ ਅਤੇ ਸਮੂਹ ਜ਼ਿਲ੍ਹਾ ਟੀਮ ਬਠਿੰਡਾ ਦੇ ਸਹਿਯੋਗ ਨਾਲ ਪੰਥਕ ਕਾਨਫ਼ਰੰਸ ਕਰਵਾਈ ਗਈ, ਵਿਚ ਇਲਾਕੇ ਦੀਆਂ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪੈਲੇਸ ਹਾਲ ਸੰਗਤਾਂ ਦੇ ਸਹਿਯੋਗ ਨਾਲ ਭਰ ਗਿਆ ਅਤੇ ਸੰਗਤਾਂ ਨੇ ਖੜ੍ਹੇ ਰਹਿ ਕੇ ਆਗੂਆਂ ਦੇ ਵਿਚਾਰ ਸੁਣੇ। ਕਾਨਫ਼ਰੰਸ ਵਿਚ ਸੰਗਤਾਂ ਦਾ ਹੜ੍ਹ ਆ ਗਿਆ ਸੀ। ਇਸ ਕਾਨਫ਼ਰੰਸ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਬਾਬੂ ਸਿੰਘ ਬਰਾੜ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਨਦੀਪ ਸਿੰਘ ਸਿੱਧੂ ਸਕੱਤਰ ਜਰਨਲ ਪੰਜਾਬ, ਮਨਪ੍ਰੀਤ ਸਿੰਘ ਯੂਥ ਪ੍ਰਧਾਨ ਜ਼ਿਲ੍ਹਾ ਬਠਿੰਡਾ, ਲੱਖਾ ਸਿਧਾਣਾ, ਭਾਨਾ ਸਿੱਧੂ, ਬੀਬੀ ਨਵਜੋਤ ਕੌਰ ਲੰਬੀ, ਮਨਦੀਪ ਕੌਰ ਸਕੱਤਰ ਪੰਜਾਬ, ਜਰਨਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਕੁਲਦੀਪ ਸਿੰਘ ਗੋਸਲ, ਡਾ.ਪਰਗਟ ਸਿੰਘ ਵਿਰਕ, ਪ੍ਰੈੱਸ ਸਕੱਤਰ ਗੁਰਮੀਤ ਸਿੰਘ, ਹਰਜੋਤ ਸਿੰਘ, ਹਰਮੰਦਰ ਸਿੰਘ ਗੁਲਾਬਗੜ੍ਹ, ਮੀਤ ਪ੍ਰਧਾਨ ਸਤਵਿੰਦਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਬਾਬਾ ਲੱਸਾ, ਮੀਤ ਪ੍ਰਧਾਨ ਬਾਬਾ ਸਤਨਾਮ ਸਿੰਘ, ਕਾਰਜਕਾਰੀ ਮੈਂਬਰ ਅੰਮ੍ਰਿਤਪਾਲ ਸਿੰਘ, ਕਾਰਜਕਾਰੀ ਮੈਂਬਰ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਬਲਾਕ ਪ੍ਰਧਾਨ ਸੁਖਪਾਲ ਸਿੰਘ ਭੁੱਚੋ ਅਤੇ ਬਲੌਰ ਸਿੰਘ ਫ਼ੌਜੀ ਬਲਾਕ ਪ੍ਰਧਾਨ ਭਗਤਾ, ਬਲਾਕ ਪ੍ਰਧਾਨ ਫੂਲ ਗੁਰਪ੍ਰੀਤ ਸਿੰਘ ਆਲੀਕੇ, ਗੁਰਮੀਤ ਸਿੰਘ ਪ੍ਰੈੱਸ ਸਕੱਤਰ ਵਲੋਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਅਲੋਚਨਾ ਕੀਤੀ ਅਤੇ ਸੂਬੇ ਦੇ ਲੋਕਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰ ਜ਼ਿਲ੍ਹਾ ਅਹੁਦੇਦਾਰਾਂ ਨੇ ਵੀ ਭਾਗ ਲਿਆ।
ਪਿਛਲੀ ਖ਼ਬਰ ਪਾਕਿਸਤਾਨ ਤੋਂ ਭਾਰਤੀ ਪੰਜਾਬ ’ਚ ਵੱਡੀ ਪੱਧਰ ’ਤੇ ਡਰੋਨਾਂ ਰਾਹੀਂ ਤਸਕਰੀ ਜਾਰੀ ਪੰਜਾਬ ਪੁਲਿਸ ਨੂੰ ਸਰਹੱਦ ’ਤੇ ਲਗਾਏ ਸੀ... ਅਗਲੀ ਖ਼ਬਰ ਪੰਜਾਬ ਦਾ ਵਿਕਾਸ ਸੂਬੇ ’ਚ ਭਾਜਪਾ ਸਰਕਾਰ ਬਣਨ ਨਾਲ ਸ਼ੁਰੂ ਹੋਵੇਗਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।