10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ (ਪੁਨਰ-ਸੁਰਜੀਤ) ਦੀ ਮੀਟਿੰਗ ਕੱਲ੍ਹ-ਭਾਈ ਲੌਂਗੋਵਾਲ ਬਾਦਲ ਦਲ ਨਾਲ ਹੱਥ ਨਹੀਂ ਮਿਲਾਵਾਂਗੇ-ਢੀਂਡਸਾ

ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਦੀ ਉੱਚ ਪੱਧਰੀ ਮੀਟਿੰਗ 11 ਅਗਸਤ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ।

ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ 10-08-2026
ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਚੱਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਦੀ ਉੱਚ ਪੱਧਰੀ ਮੀਟਿੰਗ 11 ਅਗਸਤ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਮੀਟਿੰਗ ਤੋਂ ਪਹਿਲਾਂ ਪਾਰਟੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਜਾਣਗੇ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨਾਲ ਪਾਰਟੀ ਨੂੰ ਸਥਾਪਤ ਹੋਇਆਂ ਇਕ ਸਾਲ ਹੋ ਜਾਵੇਗਾ। ਉਧਰ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਉਹ ਅਸ਼ਟਾਮ ਉਤੇ ਲਿਖ ਕੇ ਦੇਣ ਲਈ ਤਿਆਰ ਹਨ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਦਲ ਨਾਲ ਹੱਥ ਨਹੀਂ ਮਿਲਾਉਣਗੇ। ਇਸ ਮੌਕੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਗੁਰਮੀਤ ਸਿੰਘ ਜੌਹਲ, ਹਰਪ੍ਰੀਤ ਸਿੰਘ ਢੀਂਡਸਾ, ਸਤਿਗੁਰ ਸਿੰਘ ਨਮੋਲ, ਨਿੱਕਾ ਸਿੰਘ ਘੁਮਾਣ, ਬਿਕਰਮਜੀਤ ਸਿੰਘ ਛਾਜਲੀ, ਭਗਵਾਨ ਸਿੰਘ ਢੰਡੋਲੀ ਅਤੇ ਜੀਵਨ ਗਰਗ ਵੀ ਮੌਜੂਦ ਸਨ।
ਪਿਛਲੀ ਖ਼ਬਰ ਝਾਰਖੰਡ ਦੇ ਮੁੱਖ ਮੰਤਰੀ ਵਿਦਿਆਰਥੀ ਮੁੱਦਿਆਂ ਪ੍ਰਤੀ ਚਿੰਤਤ, ਅੰਦੋਲਨ ਨਹੀਂ, ਗੱਲਬਾਤ ਰਾਹੀਂ ਹੱਲ ਲੱਭੋ-ਰਾਜਪਾਲ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਕੇਂਦਰ ਨੂੰ ਬਿਨਾਂ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿਤਾਂ ਨਾਲ ਵੱਡਾ ਧੋਖਾ-ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।