ਧਰਮੇਂਦਰ ਪ੍ਰਧਾਨ ਵਲੋਂ ਅਸਤੀਫ਼ੇ ਪਿੱਛੇ ਜੈਨ-ਜ਼ੀ ਨੂੰ ਗੁਮਰਾਹ ਕਰਨ ਦੀ ‘ਸਾਜਿਸ਼’ ਦਾ ਦਾਅਵਾ
ਭੁਬਨੇਸ਼ਵਰ, 9 ਅਗਸਤ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਬਲਪੁਰ ਤੋਂ ਸੰਸਦ ਮੈਂਬਰ ਧਰਮੇਂਦਰ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਨੀਟ ਪੇਪਰ ਲੀਕ ਮਾਮਲੇ ਦੌਰਾਨ ਚੱਲੇ ਪ੍ਰਦਰਸ਼ਨਾਂ ਦੌਰਾਨ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਭਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਅਸਤੀਫ਼ਾ ਦੇਣ ਤੋਂ ਠੀਕ ਦੋ ਹਫ਼ਤਿਆਂ ਬਾਅਦ ਇਥੇ ਜੀ.
ਭੁਬਨੇਸ਼ਵਰ, 9 ਅਗਸਤ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਬਲਪੁਰ ਤੋਂ ਸੰਸਦ ਮੈਂਬਰ ਧਰਮੇਂਦਰ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਨੀਟ ਪੇਪਰ ਲੀਕ ਮਾਮਲੇ ਦੌਰਾਨ ਚੱਲੇ ਪ੍ਰਦਰਸ਼ਨਾਂ ਦੌਰਾਨ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਭਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਅਸਤੀਫ਼ਾ ਦੇਣ ਤੋਂ ਠੀਕ ਦੋ ਹਫ਼ਤਿਆਂ ਬਾਅਦ ਇਥੇ ਜੀ.ਐੱਮ. ਯੂਨੀਵਰਸਿਟੀ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੇ ਆਪਣੀ ਚੁੱਪ ਤੋੜੀ। ਉਨ੍ਹਾਂ ਕਿਹਾ ਕਿ ਜੈਨ-ਜ਼ੀ ਸਾਡੇ ਬੱਚੇ ਹਨ ਅਤੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਭਟਕਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਉਨ੍ਹਾਂ ਦਾ ਆਪਣਾ ਕੋਈ ਨਿੱਜੀ ਸੁਆਰਥ ਨਹੀਂ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਪ ਮੰਤਰੀ ਮੰਡਲ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ।