11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਵਾਂਸ਼ਹਿਰ ਪੁਲਿਸ ਵਲੋਂ ਅੱਤਵਾਦੀ ਗਰੋਹ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇਕ ਗ੍ਰਿਫ਼ਤਾਰ

ਨਵਾਂਸ਼ਹਿਰ ਪੁਲਿਸ ਵਲੋਂ ਅੱਤਵਾਦੀ ਗਰੋਹ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇਕ ਗ੍ਰਿਫ਼ਤਾਰ

ਅਜੀਤ ਡੈਸਕ 11-08-2026

ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਨਵਾਂਸ਼ਹਿਰ ਪੁਲਿਸ ਨਾਲ ਇਕ ਸਾਂਝੇ ਆਪ੍ਰੇਸ਼ਨ ’ਚ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਵਿਦੇਸ਼-ਆਧਾਰਿਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ. ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿਚੋਂ ਇਕ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੋਲਾ ਵਜੋਂ ਹੋਈ ਹੈ ਜੋ ਕਿ ਨਵਾਂਸ਼ਹਿਰ ਦੇ ਪਿੰਡ ਬੈਰਸੀਆਂ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਜਲੰਧਰ ਦੇ ਆਦਮਪੁਰ ਨੇੜੇ ਇਕ ਡੈੱਡ ਲੈਟਰ ਬਾਕਸ ਤੋਂ ਹੈਂਡ ਗ੍ਰਨੇਡ ਵਾਲੀ ਇਕ ਖੇਪ ਖਰੀਦੀ ਸੀ। ਪੁਲਿਸ ਟੀਮਾਂ ਨੇ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਤੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ। ਜਿਸ ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦਾ ਬਿੱਲ ਪਾਸ ਕਰਵਾਉਣਾ ਸ਼ਲਾਘਾਯੋਗ-ਵਾਲੀਆ ਅਗਲੀ ਖ਼ਬਰ 11-8-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।