11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ਼ਰੀਫ਼ ਸਰਕਾਰ ਮਕਬੂਜ਼ਾ ਕਸ਼ਮੀਰ ਦੇ ਪ੍ਰਦਰਸ਼ਨਕਾਰੀਆਂ ਨੂੰ ਹੁਣ ਦੱਸ ਰਹੀ ‘ ਦੇਸ਼ ਭਗਤ ’

ਅੰਮ੍ਰਿਤਸਰ, 10 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ.

ਰਾਣਾ ਸਨਾਉੱਲਾ, ਖ਼ਵਾਜਾ ਮੁਹੰਮਦ ਆਸਿਫ਼ 11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ’ਚ ਅਖੌਤੀ ਸਰਕਾਰ ਦੀ ਕਮਾਨ ਸੰਭਾਲਣ ਵਾਲੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਦੇ ਮਾਮਲੇ ‘ਚ ਨਰਮ ਰਵੱਈਆ ਅਪਣਾਉਂਦੀ ਵਿਖਾਈ ਦੇ ਰਹੀ ਹੈ। ਪ੍ਰਧਾਨ ਮੰਤਰੀ ਦੇ ਸਲਾਹਕਾਰ ਰਾਣਾ ਸਨਾਉੱਲਾ ਨੇ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ ’ਚ ਪ੍ਰਦਰਸ਼ਨ ਕਰ ਰਹੇ 99 ਫ਼ੀਸਦੀ ਲੋਕ ‘ਦੇਸ਼ ਭਗਤ’ ਹਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਲ ਦੇ ਪ੍ਰਤੀਨਿਧੀ ਜਲਦੀ ਹੀ ਪਾਬੰਦੀਸ਼ੁਦਾ ਯੂਨਾਈਟਿਡ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ, ਜੋ ਲੰਬੇ ਸਮੇਂ ਤੋਂ ਖੇਤਰ ’ਚ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਹਨ। ਹਾਲਾਂਕਿ, ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਨੇ ਕਿਹਾ ਸੀ ਕਿ ਪਾਬੰਦੀਸ਼ੁਦਾ ਜੇ. ਏ. ਏ. ਸੀ. ਨਾਲ ਹੁਣ ਕੋਈ ਗੱਲਬਾਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਕਿਹਾ ਸੀ ਕਿ ਉਹ ਪੀ. ਓ. ਕੇ. ਦੇ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਾਂਗ ਹੀ ਪਾਕਿ ਦਾ ਦੁਸ਼ਮਣ ਮੰਨਦੇ ਹਨ ਅਤੇ ਅਜਿਹੇ ਵਿਅਕਤੀਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਡਾ . ਹਰਜੋਧ ਸਿੰਘ ਵਲੋਂ ਪੁਸਤਕ ‘ ਸੇਵਾ ਦਾ ਸਿੱਖ ਸੰਕਲਪ ’ ਇੰਜੀਨੀਅਰ ਵਿਰਦੀ ਤੇ ਡਾ . ਗੁਰਦੀਪ ਕੌਰ ਨੂੰ ਭੇਟ ਅਗਲੀ ਖ਼ਬਰ ਉਝ ਦਰਿਆ ਦਾ ਦ੍ਰਿਸ਼। ਉਝ ਬਹੁ - ਮੰਤਵੀ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।