11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ ਤੇ ਪੰਜਾਬ ਭਰ ’ ਚ ‘ ਮੁਕਤ ਵਪਾਰ ਸਮਝੌਤੇ ’ ਖ਼ਿਲਾਫ਼ ਪ੍ਰਦਰਸ਼ਨ

ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ‘ਅੰਗਰੇਜੋ - ਭਾਰਤ ਛੱਡੋ’ ਦਿਵਸ ਦੀ 84ਵੀਂ ਵਰ੍ਹੇਗੰਢ ’ਤੇ 10 ਅਗਸਤ ਨੂੰ ਸਾਰੇ ਭਾਰਤ ਵਿਚ ‘ਕਾਰਪੋਰੇਟੋ- ਭਾਰਤ ਛੱਡੋ’ ਦਿਨ ਮਨਾਇਆ ਗਿਆ । ਇਸ ਅਧੀਨ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਕਿਸਾਨਾਂ ਮਜ਼ਦੂਰਾਂ ਨੇ ਪ੍ਰਦਰਸ਼ਨ ਕੀਤੇ ਅਤੇ ਮੰਗ ਪੱਤਰ ਦਿੱਤੇ।

ਅਜੀਤ ਡੈਸਕ 11-08-2026
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ‘ਅੰਗਰੇਜੋ - ਭਾਰਤ ਛੱਡੋ’ ਦਿਵਸ ਦੀ 84ਵੀਂ ਵਰ੍ਹੇਗੰਢ ’ਤੇ 10 ਅਗਸਤ ਨੂੰ ਸਾਰੇ ਭਾਰਤ ਵਿਚ ‘ਕਾਰਪੋਰੇਟੋ- ਭਾਰਤ ਛੱਡੋ’ ਦਿਨ ਮਨਾਇਆ ਗਿਆ । ਇਸ ਅਧੀਨ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਕਿਸਾਨਾਂ ਮਜ਼ਦੂਰਾਂ ਨੇ ਪ੍ਰਦਰਸ਼ਨ ਕੀਤੇ ਅਤੇ ਮੰਗ ਪੱਤਰ ਦਿੱਤੇ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਵੱਖ ਵੱਖ ਬਿਆਨਾਂ ਵਿਚ ਦੱਸਿਆ ਕਿ ਅੱਜ ਦੇ ਪ੍ਰਦਰਸ਼ਨ ਵਿਚ ਕਿਸਾਨਾਂ ਮਜ਼ਦੂਰਾਂ ਨੇ ਮੰਗ ਕੀਤੀ ਕਿ ਭਾਰਤ ਅਮਰੀਕਾ ਵਿਚਕਾਰ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਬੰਦ ਕੀਤੀ ਜਾਵੇ, ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+ 50% ਦੇ ਹਿਸਾਬ ਨਾਲ ਐਮ.ਐਸ.ਪੀ. ਮਿਥੀ ਜਾਵੇ ਤੋ ਹੋਰ ਮੰਗਾਂ ਮੰਨੀਆਂ ਜਾਣ। ਵੱਖ ਵੱਖ ਥਾਵਾਂ ’ਤੇ ਹੋਏ ਇਕੱਠਾਂ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ , ਮਨਜੀਤ ਸਿੰਘ ਧਨੇਰ , ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ , ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਡਾਕਟਰ ਦਰਸ਼ਨ ਪਾਲ, ਗੁਰਨਾਮ ਸਿੰਘ ਭੀਖੀ, ਹਰਭਜਨ ਸਿੰਘ ਬੁੱਟਰ, ਡਾ: ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਮੀਤ ਸਿੰਘ ਕਾਦੀਆਂ, ਫਰਮਾਨ ਸਿੰਘ ਸੰਧੂ, ਬਲਵਿੰਦਰ ਸਿੰਘ ਰਾਜੂ ਔਲਖ, ਪ੍ਰੇਮ ਸਿੰਘ ਭੰਗੂ, ਕਿਰਨਜੀਤ ਸਿੰਘ ਸੇਖੋ, ਰਘਵੀਰ ਸਿੰਘ ਮਿਹਰਵਾਲ , ਜਸਕਰਨ ਸਿੰਘ ਗੋਲੇ ਵਾਲਾ, ਮੇਜਰ ਸਿੰਘ ਭਿੱਖੀ ਵਿੰਡ , ਮਲੂਕ ਸਿੰਘ ਹੀਰ ਕੇ, ਬੂਟਾ ਸਿੰਘ ਸ਼ਾਦੀਪੁਰ, ਹਰਜਿੰਦਰ ਸਿੰਘ ਟਾਂਡਾ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਦਿਲਬਾਗ ਸਿੰਘ ਡਾਲੇਕੇ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪੱਥਰਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਅਗਲੀ ਖ਼ਬਰ ਵਿਦਿਆਰਥਣ ਨਾਲ 3 ਵਿਅਕਤੀਆਂ ਵਲੋਂ ਅਗਵਾ ਉਪਰੰਤ ਜਬਰ ਜਨਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।