13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਜ ਵਿਧਾਨ ਸਭਾ ਹਲਕਿਆਂ ਅਜਨਾਲਾ, ਮੋਗਾ, ਗਿੱਲ, ਕਪੂਰਥਲਾ ਤੇ ਕੋਟਕਪੂਰਾ ਦੇ ਨਵੇਂ ਇੰਚਾਰਜ ਨਿਯੁਕਤ

ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜ ਵਿਧਾਨ ਸਭਾ ਹਲਕਿਆਂ ਦੇ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਭਾਈ ਸੁਖਵਿੰਦਰ ਸਿੰਘ ਅਗਵਾਨ, ਕਾਬਲ ਸਿੰਘ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਵਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਹਲਕਾ ਮੋਗਾ, ਦਲਜੀਤ ਸਿੰਘ ਕਲਸੀ ਨੂੰ ਹਲਕਾ ਅਜਨਾਲਾ, ਦਰਸ਼ਨ ਸਿੰਘ ਸ਼ਿਵਾਲਕ ਨੂੰ ਹਲਕਾ ਗਿੱਲ (ਲੁਧਿਆਣਾ), ਜਗਜੀਤ ਸਿੰਘ ਬਾਬਾ ਜੱਗਾ ਨੂੰ ਹਲਕਾ ਕਪੂਰਥਲਾ ਅਤੇ ਰਛਪਾਲ ਸਿੰਘ ਸ਼ੋਸ਼ਣ ਨੂੰ ਕੋਟਕਪੂਰਾ ਹਲਕੇ ਦਾ ਨਵਾਂ ਇੰਚਾਰਜ ਥਾਪਿਆ ਗਿਆ ਹੈ।

ਗੁਰਮੀਤ ਸਿੰਘ ਬੁੱਕਣਵਾਲਾ, ਦਲਜੀਤ ਸਿੰਘ ਕਲਸੀ, ਦਰਸ਼ਨ ਸਿੰਘ ਸ਼ਿਵਾਲਕ ਹਲਕਾ, ਜਗਜੀਤ ਸਿੰਘ ਬਾਬਾ ਜੱਗਾ ਤੇ ਰਛਪਾਲ ਸਿੰਘ ਸੋਸਨ। ਅਜੀਤ ਤਸਵੀਰ 13-08-2026
ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜ ਵਿਧਾਨ ਸਭਾ ਹਲਕਿਆਂ ਦੇ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਭਾਈ ਸੁਖਵਿੰਦਰ ਸਿੰਘ ਅਗਵਾਨ, ਕਾਬਲ ਸਿੰਘ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਵਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਹਲਕਾ ਮੋਗਾ, ਦਲਜੀਤ ਸਿੰਘ ਕਲਸੀ ਨੂੰ ਹਲਕਾ ਅਜਨਾਲਾ, ਦਰਸ਼ਨ ਸਿੰਘ ਸ਼ਿਵਾਲਕ ਨੂੰ ਹਲਕਾ ਗਿੱਲ (ਲੁਧਿਆਣਾ), ਜਗਜੀਤ ਸਿੰਘ ਬਾਬਾ ਜੱਗਾ ਨੂੰ ਹਲਕਾ ਕਪੂਰਥਲਾ ਅਤੇ ਰਛਪਾਲ ਸਿੰਘ ਸ਼ੋਸ਼ਣ ਨੂੰ ਕੋਟਕਪੂਰਾ ਹਲਕੇ ਦਾ ਨਵਾਂ ਇੰਚਾਰਜ ਥਾਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਇਸ ਵੇਲੇ ਬਠਿੰਡਾ ਜੇਲ੍ਹ ਵਿਚ ਅਤੇ ਦਲਜੀਤ ਸਿੰਘ ਕਲਸੀ ਇਸ ਵੇਲੇ ਗੋਇੰਦਵਾਲ ਜੇਲ੍ਹ ਵਿਚ ਨਜ਼ਰਬੰਦ ਹਨ। ਭਾਈ ਸਰਬਜੀਤ ਸਿੰਘ ਖ਼ਾਲਸਾ ਤੇ ਸੁਖਵਿੰਦਰ ਸਿੰਘ ਅਗਵਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਚੋਣਾਂ ਜਿੱਤ ਕੇ ਪੰਜਾਬ ਵਿਚ ਸਰਕਾਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਾਥ ਸੁਥਰੇ ਅਕਸ ਵਾਲੇ ਤੇ ਕੁਰਬਾਨੀ ਵਾਲੇ ਪਰਿਵਾਰਾਂ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਵਿਧਾਨ ਸਭਾ ਟਿਕਟ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਪਾਕਿਸਤਾਨ ਦੀ ਆਬਾਦੀ ’ਚ ਲਹਿੰਦਾ ਪੰਜਾਬ ਤੇ ਖੇਤਰਫਲ ’ਚ ਬਲੋਚਿਸਤਾਨ ਸਭ ਤੋਂ ਅੱਗੇ ਅਗਲੀ ਖ਼ਬਰ ਰਿਸ਼ਵਤ ਲੈਂਦੇ ਕਾਬੂ ਕੀਤਾ ਪਟਵਾਰੀ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।