14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਅੱਜ ਆਪਣੇ ਗ੍ਰਹਿ ਵਿਖੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਇਕ ਝੰਡਾ ਨਹੀਂ, ਸਗੋਂ ਇਹ ਭਾਰਤ ਦੀ ਏਕਤਾ, ਅਖੰਡਤਾ, ਮਾਣ-ਸਨਮਾਨ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੈ।

ਚੰਡੀਗੜ੍ਹ ਸਥਿਤ ਆਪਣੇ ਘਰ ਵਿਖੇ ਤਿਰੰਗਾ ਲਹਿਰਾਉਣ ਸਮੇਂ ਕੇਵਲ ਸਿੰਘ ਢਿੱਲੋਂ। 14-08-2026
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਅੱਜ ਆਪਣੇ ਗ੍ਰਹਿ ਵਿਖੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਇਕ ਝੰਡਾ ਨਹੀਂ, ਸਗੋਂ ਇਹ ਭਾਰਤ ਦੀ ਏਕਤਾ, ਅਖੰਡਤਾ, ਮਾਣ-ਸਨਮਾਨ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਨੇ ਦੇਸ਼ ਦੇ ਹਰ ਨਾਗਰਿਕ ਨੂੰ ਰਾਸ਼ਟਰ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਮਾਣ ਦਾ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਵਾਸੀਆਂ ਨੂੰ ਆਪਣੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਪ੍ਰਗਟਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੰਦੀ ਹੈ।ਭਾਜਪਾ ਸੂਬਾ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਅਤੇ ਤਿਰੰਗੇ ਦੀ ਸ਼ਾਨ ਨੂੰ ਸਲਾਮ ਕਰਦਿਆਂ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਕੁਲਾਰ ਹਸਪਤਾਲ ’ਚ ਵਿਦੇਸ਼ੀ ਤਕਨੀਕ ਦੇ ਇਲਾਜ ਸਦਕਾ ਗੋਰੇ ਵੀ ਮੋਟਾਪੇ ਦਾ ਇਲਾਜ ਕਰਵਾਉਣ ਆ ਰਹੇ-ਪ੍ਰੋ. ਬੀਜਾ ਅਗਲੀ ਖ਼ਬਰ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣ ਯੋਗ-ਬੀਬੀ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।