15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਪੁਲਿਸ ਦੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਤੇ ਬੇਮਿਸਾਲ ਸੇਵਾ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀ. ਐਸ.

ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀ.ਐਸ.ਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮ.ਐਸ.ਐਮ) ਨਾਲ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸੇ ਤਰ੍ਹਾਂ ਦੋ ਆਈ.ਪੀ.ਐਸ. ਅਧਿਕਾਰੀਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ (ਪ੍ਰਬੰਧਕੀ) ਬਾਬੂ ਲਾਲ ਮੀਨਾ ਅਤੇ ਆਈ.ਜੀ.ਪੀ. ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀ.ਪੀ.ਐਸ. ਅਧਿਕਾਰੀਆਂ ਐਸ.ਪੀ. ਪੀ.ਬੀ.ਆਈ. ਸੰਗਰੂਰ ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀ.ਐਸ.ਪੀ. ਸਕਿਊਰਿਟੀ ਸੁਭਾਸ਼ ਚੰਦ, ਡੀ.ਐਸ.ਪੀ ਸੀ.ਆਈ.ਡੀ. ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏ.ਸੀ.ਪੀ. ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀ.ਐਸ.ਪੀ. ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ ਕਰਮਚਾਰੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏ.ਐਸ.ਆਈ. ਨਿਰਮਲ ਸਿੰਘ ਸ਼ਾਮਿਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅੰਮ੍ਰਿਤਸਰ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਮੋਮਬੱਤੀਆਂ ਜਗਾ ਕੇ ਅਮਨ-ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਉੱਘੇ ਪੱਤਰਕਾਰ ਸ... ਅਗਲੀ ਖ਼ਬਰ ਰਾਈਸ ਮਿਲਰਜ਼ ਨੇ ਪਿਛਲੇ ਸੀਜ਼ਨ ਦੇ ਚੌਲਾਂ ਦੀ ਅਦਾਇਗੀ ਨਾ ਹੋਣ ’ਤੇ ਪ੍ਰਗਟਾਇਆ ਗ਼ੁੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।