17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੰਜਾਬ ’ਚ ਰੇਲਵੇ ਪ੍ਰਾਜੈਕਟਾਂ ਲਈ ਕੇਂਦਰ ਵਲੋਂ 3725 ਕਰੋੜ ਦੀ ਰਾਸ਼ੀ ਮਨਜ਼ੂਰ-ਰਵਨੀਤ ਸਿੰਘ ਬਿੱਟੂ

ਪੰਜਾਬ ’ਚ ਰੇਲਵੇ ਪ੍ਰਾਜੈਕਟਾਂ ਲਈ ਕੇਂਦਰ ਵਲੋਂ 3725 ਕਰੋੜ ਦੀ ਰਾਸ਼ੀ ਮਨਜ਼ੂਰ-ਰਵਨੀਤ ਸਿੰਘ ਬਿੱਟੂ

ਅਜੀਤ ਡੈਸਕ 17-08-2026

ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ) –ਪੰਜਾਬ ਵਿਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਵੱਡੇ ਪੱਧਰ ’ਤੇ ਰਾਸ਼ੀ ਮਨਜ਼ੂਰ ਕੀਤੇ ਜਾਣ ਦੇ ਬਾਵਜੂਦ ਸੂਬਾ ਪੱਧਰ ’ਤੇ ਲੋੜੀਂਦੀਆਂ ਪ੍ਰਸ਼ਾਸਨਿਕ ਮਨਜ਼ੂਰੀਆਂ ਨਾ ਮਿਲਣ ਕਾਰਨ ਕਈ ਅਹਿਮ ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲਗਭਗ 3725 ਕਰੋੜ ਰੁਪਏ ਦੇ ਰੇਲਵੇ ਪ੍ਰਾਜੈਕਟ ਕੇਂਦਰ ਵਲੋਂ ਰਾਸ਼ੀ ਮਨਜ਼ੂਰ ਹੋਣ ਦੇ ਬਾਵਜੂਦ ਸੂਬਾ ਸਰਕਾਰ ਦੀ ਪੱਧਰ ’ਤੇ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਨਾ ਹੋਣ ਕਾਰਨ ਅਟਕੇ ਪਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਪ੍ਰਸ਼ਾਸਨਿਕ ਮਨਜ਼ੂਰੀਆਂ ਦੇ ਕੇ ਕੰਮ ਸ਼ੁਰੂ ਕਰਵਾਉਣਾ ਪੰਜਾਬ ਦੇ ਵਡੇਰੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਰੇਲ ਸੰਪਰਕ ਮਿਲੇਗਾ ਅਤੇ ਮੁਸਾਫ਼ਰਾਂ ਤੇ ਵਪਾਰਕ ਆਵਾਜਾਈ ਨੂੰ ਵੀ ਵੱਡਾ ਹੁਲਾਰਾ ਮਿਲ ਸਕਦਾ ਹੈ।

ਪਿਛਲੀ ਖ਼ਬਰ ਆਜ਼ਾਦੀ ਤਾਂ ਹੀ ਸਾਰਥਕ ਹੈ, ਜਦੋਂ ਸਾਡੇ ਨੌਜਵਾਨ ਨਸ਼ੇ ਵਰਗੀਆਂ ਆਦਤਾਂ ਤੋਂ ਮੁਕਤ ਹੋਣਗੇ-ਰਾਜਪਾਲ ਕਟਾਰੀਆ ਅਗਲੀ ਖ਼ਬਰ ਸੜਕ ਹਾਦਸੇ ’ਚ ਤਿੰਨ ਜਣਿਆਂ ਦੀ ਮੌਤ, ਦੋ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।