‘ਵੰਦੇ ਮਾਤਰਮ’ ਦਾ ਸਨਮਾਨ ਕੌਮੀ ਭਾਵਨਾਵਾਂ ਨਾਲ ਜੁੜਿਆ ਮੁੱਦਾ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਾਹਨਾ ) – ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਲੈ ਕੇ ਪੈਦਾ ਹੋਏ ਵਿਵਾਦ ’ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ । ਢਿੱਲੋਂ ਨੇ ਕਿਹਾ ਕਿ ‘ ਵੰਦੇ ਮਾਤਰਮ ’ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਇਸ ਨੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ।
ਅਜੀਤ ਡੈਸਕ
18-08-2026