18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਲੌਂਗੋਵਾਲ ਕਾਨਫਰੰਸ ਲਈ ਥਾਂ ਦੀ ਅਲਾਟਮੈਂਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਜਤਾਇਆ ਇਤਰਾਜ਼ ਪਹਿਲਾਂ ਬੁੱਕ ਕੀਤੀ ਥਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਦੇਣ ’ਤੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦਾ ਐਲਾਨ

a ਚੰਡੀਗੜ੍ਹ, 17 ਅਗਸਤ (ਪ੍ਰੋ . ਅਵਤਾਰ ਸਿੰਘ)–ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਸਬੰਧੀ 20 ਅਗਸਤ ਨੂੰ ਲੌਂਗੋਵਾਲ ਵਿਖੇ ਹੋਣ ਵਾਲੀ ਕਾਨਫਰੰਸ ਲਈ ਥਾਂ ਦੀ ਅਲਾਟਮੈਂਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਇਤਰਾਜ਼ ਜਤਾਇਆ ਹੈ।

ਡਾ. ਦਲਜੀਤ ਸਿੰਘ ਚੀਮਾ 18-08-2026
a ਚੰਡੀਗੜ੍ਹ, 17 ਅਗਸਤ (ਪ੍ਰੋ .ਅਵਤਾਰ ਸਿੰਘ)–ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਸਬੰਧੀ 20 ਅਗਸਤ ਨੂੰ ਲੌਂਗੋਵਾਲ ਵਿਖੇ ਹੋਣ ਵਾਲੀ ਕਾਨਫਰੰਸ ਲਈ ਥਾਂ ਦੀ ਅਲਾਟਮੈਂਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਇਤਰਾਜ਼ ਜਤਾਇਆ ਹੈ। ਪਾਰਟੀ ਦਾ ਦੋਸ਼ ਹੈ ਕਿ ਅਨਾਜ ਮੰਡੀ ’ਚ ਕਾਨਫ਼ਰੰਸ ਲਈ ਪਹਿਲਾਂ ਤੋਂ ਬੁੱਕ ਕੀਤੀ ਥਾਂ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਾਟ ਕਰ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵਲੋਂ 20 ਅਗਸਤ ਨੂੰ ਲੌਂਗੋਵਾਲ ਦੀ ਅਨਾਜ ਮੰਡੀ ਵਿਚ ਕਾਨਫ਼ਰੰਸ ਕਰਵਾਉਣ ਲਈ ਪ੍ਰਵਾਨਗੀ ਵਾਸਤੇ ਅਪ੍ਰੈਲ ਮਹੀਨੇ ’ਚ ਹੀ ਅਰਜ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਦੇ ਸ਼ੈਡ ਹੇਠਾਂ ਕਾਨਫ਼ਰੰਸ ਕਰਵਾਉਣ ਲਈ ਲੋੜੀਂਦੀ ਫ਼ੀਸ ਵੀ ਪਾਰਟੀ ਵਲੋਂ ਜਮ੍ਹਾਂ ਕਰਵਾਈ ਗਈ ਸੀ। ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 15 ਅਗਸਤ ਨੂੰ ਨਵੀਂ ਅਰਜ਼ੀ ਦਿੱਤੀ ਗਈ, ਜਿਸ ਤੋਂ ਬਾਅਦ ਉਸੇ ਦਿਨ ਫ਼ੈਸਲਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਲਈ ਪਹਿਲਾਂ ਤੋਂ ਰਾਖਵੀਂ ਥਾਂ ਉਸ ਨੂੰ ਅਲਾਟ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਭੂਮਿਕਾ ’ਤੇ ਸਵਾਲ ਉੱਠਦੇ ਹਨ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਨੂੰ ਹਾਈ ਕੋਰਟ ਵਿਚ ਲੈ ਕੇ ਜਾਵੇਗੀ ਅਤੇ ਅਦਾਲਤ ਤੋਂ ਆਪਣੇ ਹੱਕ ਦੀ ਰਾਖੀ ਲਈ ਨਿਆਂ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ 20 ਅਗਸਤ ਨੂੰ ਮਿਥੇ ਪ੍ਰੋਗਰਾਮ ਅਨੁਸਾਰ ਕਾਨਫਰੰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਇਸ ਮਾਮਲੇ ਵਿਚ ਕੋਈ ਤਬਦੀਲੀ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫ਼ੈਸਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਰਾਹ ਵੀ ਅਪਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਖਾਦ ਸਬਸਿਡੀ ਬਿੱਲ 2.17 ਲੱਖ ਕਰੋੜ ਤੋਂ ਪਾਰ ਹੋਣ ਦਾ ਖ਼ੁਲਾਸਾ ਭਾਰਤ ਦੀ ਖੇਤੀ ਪ੍ਰਣਾਲੀ ਅਜੇ ਵੀ ਵਿਦੇਸ਼ੀ ਖਾਦਾਂ ’ਤੇ ਨਿ... ਅਗਲੀ ਖ਼ਬਰ ਪੰਜਾਬ ਕਾਂਗਰਸ ਦੀ ਖਾਨਾਜੰਗੀ ਜਾਰੀ ਹਾਈ ਕਮਾਨ ਖਫ਼ਾ, ਨਵੇਂ ਫਾਰਮੂਲੇ ’ਤੇ ਚਰਚਾ ਜਾਰੀ ਵਿਕਰਮਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।