18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਮਾਨਸਾ ਦੇ ਪ੍ਰਧਾਨ ਬਪਿਆਨਾ ਤੇ ਪੀ.ਏ.ਸੀ. ਮੈਂਬਰ ਔਲਖ ਨੂੰ ਪਾਰਟੀ ’ਚੋਂ ਕੱਢਿਆ

ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਿਫਾਰਸ਼ ‘ਤੇ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਪੀ. ਏ.

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਿਫਾਰਸ਼ ‘ਤੇ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਪੀ. ਏ. ਸੀ. ਮੈਂਬਰ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਪਿਆਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ ਗਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਸਥਾਨਕ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਦੱਸਿਆ ਕਿ ਉਕਤ ਦੋਨੋ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ‘ਚ ਹਿੱਸਾ ਨਹੀਂ ਲਿਆ ਜਾ ਰਿਹਾ ਸੀ। ਇਸ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਅਨੁਸ਼ਾਸਨੀ ਕਮੇਟੀ ਦੀ ਸਿਫ਼ਾਰਿਸ਼ ‘ਤੇ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ।
ਪਿਛਲੀ ਖ਼ਬਰ ਹਰਭਜਨ ਸਿੰਘ ਸਮੇਤ ਚਾਰ ਐਕਸ ਖਾਤਿਆਂ ਦੀਆਂ ਪੋਸਟਾਂ ਹਟਾਉਣ ਦੇ ਹੁਕਮ ਜਾਰੀ ਅਗਲੀ ਖ਼ਬਰ ਕਤਲ ਕੀਤੇ ਨੌਜਵਾਨ ਦੀ ਲਾਸ਼ ਦੇਖ ਕੇ ਪਿਤਾ ਨੇ ਵੀ ਦਮ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।