18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਨਟੈੱਕ ਸਿਟੀ ਹਵਾਲਾ ਰਾਸ਼ੀ ਮਾਮਲਾ ਈ . ਡੀ . ਵਲੋਂ ਆਈ . ਏ . ਐੱਸ . ਅਧਿਕਾਰੀ ਕੰਵਲ ਪ੍ਰੀਤ ਬਰਾੜ ਤਲਬ

ਐੱਸ. ਏ.

ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਕਪਿਲ ਵਧਵਾ)-ਮੁਹਾਲੀ ਦੇ ਸਨਟੈੱਕ ਸਿਟੀ ਪ੍ਰਾਜੈਕਟ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਕੇਡਰ ਦੇ ਆਈ. ਏ. ਐੱਸ. ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਕਰਨ ਵਾਸਤੇ ਤਲਬ ਕੀਤਾ ਹੈ। ਈ. ਡੀ. ਵਲੋਂ ਅਧਿਕਾਰੀ ਨੂੰ ਈ-ਮੇਲ ਰਾਹੀਂ ਸੰਮਨ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਈ. ਡੀ. ਦੀ ਜਾਂਚ ਮੁਤਾਬਿਕ ਪ੍ਰਾਜੈਕਟ ਲਈ ਜ਼ਮੀਨ ਦੇ ਲੈਂਡ ਯੂਜ਼ ਵਿਚ ਬਦਲਾਅ (ਸੀ. ਐੱਲ. ਯੂ.) ਦੀ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿਚ ਕਥਿਤ ਤੌਰ ‘ਤੇ ਬੇਨਿਯਮੀਆਂ ਹੋਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਉਪਰੰਤ ਨਿਆਂਇਕ ਹਿਰਾਸਤ ਅਧੀਨ ਚੱਲ ਰਹੇ ਸਨਟੈੱਕ ਸਿਟੀ ਦੇ ਡਾਇਰੈਕਟਰ ਅਜੈ ਸਹਿਗਲ ਵਲੋਂ ਡਿਫਾਲਟ ਅਤੇ ਰੈਗੂਲਰ ਜ਼ਮਾਨਤ ਅਰਜ਼ੀਆਂ ਦਾਖ਼ਲ ਕੀਤੀਆਂ ਗਈਆਂ ਸਨ, ਜਿਨ੍ਹਾਂ ’ਤੇ ਵੀ ਸੰਭਾਵੀ ਤੌਰ ‘ਤੇ ਅੱਜ ਫ਼ੈਸਲਾ ਸੁਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਨੂੰ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।