19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੋਕਲ ਬੱਸ ਸਟੈਂਡ ਨੇੜੇ ਬੀਤੀ ਅੱਧੀ ਰਾਤ ਮਮੂਲੀ ਝਗੜੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਸ਼ਨਾਖਤ ਫ਼ੋਟੋਗ੍ਰਾਫੀ ਦਾ ਕੰਮ ਕਰਨ ਵਾਲੇ ਰਮਿੰਦਰ ਸਿੰਘ ਉਰਫ਼ ਸੋਨੂੰ (39) ਵਾਸੀ ਨਿਊ ਅਸ਼ੋਕ ਨਗਰ ਸਲੇਮ ਟਾਬਰੀ ਵਜੋਂ ਹੋਈ ਹੈ, ਜਿਸ ਦੇ ਦੋ ਬੱਚੇ ਹਨ।

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੋਕਲ ਬੱਸ ਸਟੈਂਡ ਨੇੜੇ ਬੀਤੀ ਅੱਧੀ ਰਾਤ ਮਮੂਲੀ ਝਗੜੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਸ਼ਨਾਖਤ ਫ਼ੋਟੋਗ੍ਰਾਫੀ ਦਾ ਕੰਮ ਕਰਨ ਵਾਲੇ ਰਮਿੰਦਰ ਸਿੰਘ ਉਰਫ਼ ਸੋਨੂੰ (39) ਵਾਸੀ ਨਿਊ ਅਸ਼ੋਕ ਨਗਰ ਸਲੇਮ ਟਾਬਰੀ ਵਜੋਂ ਹੋਈ ਹੈ, ਜਿਸ ਦੇ ਦੋ ਬੱਚੇ ਹਨ। ਰਮਿੰਦਰ ਸਿੰਘ ਦੇ ਦੋਸਤ ਦਾ ਜਨਮ ਦਿਨ ਸੀ ਅਤੇ ਇਹ ਦੋਸਤ ਜਨਮ ਦਿਨ ਮਨਾਉਣ ਲਈ ਲੋਕਲ ਬੱਸ ਸਟੈਂਡ ਨੇੜੇ ਸਥਿਤ ਇਕ ਰੈਸਟੋਰੈਂਟ ਵਿਚ ਗਏ ਸਨ। ਦੇਰ ਰਾਤ 1.00 ਵਜੇ ਦੇ ਕਰੀਬ ਜਦੋਂ ਇਹ ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਸਨ ਤਾਂ ਇਨ੍ਹਾਂ ਵਿਚੋਂ ਦੋ ਨੌਜਵਾਨ ਐਕਟਿਵਾ ’ਤੇ ਸਵਾਰ ਸਨ। ਐਕਟਿਵਾ ਸਵਾਰ ਨੌਜਵਾਨਾਂ ਦਾ ਮਮੂਲੀ ਟੱਕਰ ਨੂੰ ਲੈ ਕੇ ਕਾਰ ਸਵਾਰਾਂ ਨਾਲ ਤਕਰਾਰ ਹੋ ਗਿਆ। ਇਸ ਦੌਰਾਨ ਕਾਰ ਸਵਾਰ ਇਕ ਨੌਜਵਾਨ ਵਲੋਂ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਨ੍ਹਾਂ ਵਿਚੋਂ ਇਕ ਗੋਲੀ ਰਮਿੰਦਰ ਸਿੰਘ ਉਰਫ਼ ਸੋਨੂੰ ਦੀ ਧੌਣ ਵਿਚ ਲੱਗੀ। ਗੰਭੀਰ ਹਾਲਤ ਵਿਚ ਉਸ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਗੋਲੀ ਲੱਗਣ ਕਾਰਨ ਉਸ ਦਾ ਦੋਸਤ ਸੰਜੇ ਜ਼ਖਮੀ ਹੋ ਗਿਆ। ਜਾਂਚ ਅਧਿਕਾਰੀ ਐਸ.ਐਚ.ਓ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਅਨਾਜ ਮੰਡੀ ਵਿਖੇ ਬਣੀ ਸਟੇਜ ’ਤੇ ਬੈਠੇ ਹੋਏ ਸ਼੍ਰੋਮਣੀ ਅਕਾਲੀ ਦਲ (ਬ)... ਅਗਲੀ ਖ਼ਬਰ ਫ਼ਾਜ਼ਿਲਕਾ ’ਚ ਤੋਸ਼ੇ ਵਾਲੇ ਨਾਂਅ ਦੇ ਕਾਰੋਬਾਰੀ ਅਦਾਰਿਆਂ ’ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ * ਤਿੰਨ ਅਦਾਰਿਆਂ ਦੀ ਸੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।